ਟਾਪਦੇਸ਼-ਵਿਦੇਸ਼

ਸਿਰਫ਼ ਮੈਡ ਸੰਧੂ ਦਾ ਕਤਲ ਨਹੀਂ, ਸਗੋਂ ਕਾਨੂੰਨ-ਵਿਵਸਥਾ ਦਾ ਵੀ ਕਤਲ’: ਗੁਰਜੀਤ ਸਿੰਘ ਔਜਲਾ

MP Gurjeet Singh Aujla

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਹਾਰਕਾ ਰੋਡ ’ਤੇ ਹੋਏ ਮੈਡ ਸੰਧੂ ਦੇ ਕਤਲ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।ਔਜਲਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਮੈਡ ਸੰਧੂ ਦੇ ਕਤਲ ਤੱਕ ਸੀਮਤ ਨਹੀਂ ਹੈ, ਬਲਕਿ ਇਹ ਕਾਨੂੰਨ-ਵਿਵਸਥਾ ਨਾਲ ਜੁੜਿਆ ਗੰਭੀਰ ਸਵਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਡ ਸੰਧੂ ਨੂੰ ਪਹਿਲਾਂ ਧਮਕੀਆਂ ਮਿਲ ਰਹੀਆਂ ਸਨ ਅਤੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਸੀ, ਤਾਂ ਇਹ ਵੀ ਜਾਂਚ ਦਾ ਵਿਸ਼ਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਧਮਕੀਆਂ ’ਤੇ ਸਮੇਂ ਸਿਰ ਕੀ ਕਾਰਵਾਈ ਕੀਤੀ ਗਈ।

ਸੰਸਦ ਮੈਂਬਰ ਨੇ ਮੰਗ ਕੀਤੀ ਕਿ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜਾਂਚ ਦੌਰਾਨ ਪਹਿਲਾਂ ਮਿਲੀਆਂ ਕਥਿਤ ਧਮਕੀਆਂ ਅਤੇ ਪੁਲਿਸ ਦੀ ਕਾਰਵਾਈ ਦੀ ਵੀ ਪੜਤਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੱਧਰ ’ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।ਔਜਲਾ ਨੇ ਲੋਹਾਰਕਾ ਰੋਡ ਖੇਤਰ ਦੀ ਸੁਰੱਖਿਆ ਵਿਵਸਥਾ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਇਲਾਕੇ ਦੀ ਵੱਡੀ ਆਬਾਦੀ ਅਤੇ ਸਕੂਲਾਂ ਨੂੰ ਦੇਖਦਿਆਂ ਇੱਥੇ ਇੱਕ ਪੁਲਿਸ ਥਾਣਾ, ਵਧੇਰੇ ਸੀਸੀਟੀਵੀ ਕੈਮਰੇ, ਸਟਰੀਟ ਲਾਈਟਾਂ ਅਤੇ ਮਜ਼ਬੂਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਲਗਭਗ ਤਿੰਨ ਲੱਖ ਲੋਕਾਂ ਦੀ ਆਬਾਦੀ ਵਾਲੇ ਖੇਤਰ ਵਿੱਚ ਪੁਲਿਸਿੰਗ ਅਤੇ ਨਿਗਰਾਨੀ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਅਜਿਹੀਆਂ ਘਟਨਾਵਾਂ ਤੋਂ ਬਾਅਦ ਸਿਰਫ਼ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੀ ਨਹੀਂ, ਸਗੋਂ ਭਵਿੱਖ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣੇ ਵੀ ਜ਼ਰੂਰੀ ਹਨ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਅਸਲ ਕਾਰਨਾਂ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।ਔਜਲਾ ਨੇ ਕਿਹਾ ਕਿ ਮੈਡ ਸੰਧੂ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ

Leave a Reply

Your email address will not be published. Required fields are marked *

Share via
Copy link