ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਪਨੌਤੀ, ਜੇਬ ਕਤਰੇ ਅਤੇ ਕਰਜ਼ਾ ਮੁਆਫੀ ਸਬੰਧੀ ਟਿੱਪਣੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਦਾ ਜੁਆਬ ਸ਼ਨਿੱਚਰਵਾਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਸੱਤਾਧਾਰੀ ਭਾਜਪਾ ਨੇ ਸਾਬਕਾ ਕਾਂਗਰਸ ਪ੍ਰਧਾਨ ਖ਼ਿਲਾਫ਼ ਚੋਣ ਪੈਨਲ ਕੋਲ ਪਹੁੰਚ ਕੀਤੀ ਸੀ ਅਤੇ ਕਿਹਾ ਸੀ ਕਿ ਸੀਨੀਅਰ ਨੇਤਾ ਵੱਲੋਂ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਨਾ-ਕਾਬਿਲੇ-ਬਰਦਾਸ਼ਤ ਹੈ।