ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ (ਯੂ. ਐਨ. ਆਈ.)-ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਭੂਈਆ ਦੋਵਾਂ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ। ਕੇਜਰੀਵਾਲ ਨੂੰ 10 ਲੱਖ ਦੇ ਮੁਚੱਲਕੇ ’ਤੇ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਪਹਿਲੀ ਜ਼ਮਾਨਤ ਪਟੀਸ਼ਨ ਅਤੇ ਦੂਜੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਸੀ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ, ਜਦੋਂ ਕਿ ਇਹ ਮਾਮਲਾ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰੈਗੂਲਰ ਜ਼ਮਾਨਤ ਨਾਲ ਸਬੰਧਤ ਸੀ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਸ ਦੇ ਨਾਲ ਹੀ ਹੁਣ ਸੁਪਰੀਮ ਕੋਰਟ ਨੇ ਸੀਬੀਆਈ ਕੇਸ ਵਿੱਚ ਵੀ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ, ਜਦੋਂ ਕਿ ਇਹ ਮਾਮਲਾ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰੈਗੂਲਰ ਜ਼ਮਾਨਤ ਨਾਲ ਸਬੰਧਤ ਸੀ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਸ ਦੇ ਨਾਲ ਹੀ ਹੁਣ ਸੁਪਰੀਮ ਕੋਰਟ ਨੇ ਸੀਬੀਆਈ ਕੇਸ ਵਿੱਚ ਵੀ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਅਜਿਹੇ ’ਚ ਹੁਣ ਉਸ ਦਾ ਜੇਲ ਤੋਂ ਬਾਹਰ ਆਉਣਾ ਤੈਅ ਹੈ। ਅਰਵਿੰਦ ਕੇਜਰੀਵਾਲ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਹੈ ਕਿ ਉਹ ਸ਼ਾਮ 5 ਵਜੇ ਤੱਕ ਜੇਲ੍ਹ ਤੋਂ ਬਾਹਰ ਆ ਜਾਣਗੇ। ਈਡੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਮਾਮਲਾ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ। ਇਸ ਨੀਤੀ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ ਸੀ। ਈਡੀ ਨੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਦਾ ਇੱਕ ਵੱਖਰਾ ਕੇਸ ਦਰਜ ਕੀਤਾ ਸੀ। ਸੀਬੀਆਈ ਅਤੇ ਈਡੀ ਦੇ ਅਨੁਸਾਰ, ਦਿੱਲੀ ਸ਼ਰਾਬ ਨੀਤੀ ਵਿੱਚ ਸੋਧ ਕਰਕੇ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸਧਾਰਕਾਂ ਨੂੰ ਨਾਜਾਇਜ਼ ਲਾਭ ਦਿੱਤੇ ਗਏ ਸਨ। 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸ਼ੁੱਕਰਵਾਰ ਨੂੰ ਆਪਣੇ ਪਤੀ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ’ਚ ਬੰਦ ਹੋਰ ਨੇਤਾਵਾਂ ਦੀ ਰਿਹਾਈ ਦੀ ਕਾਮਨਾ ਕੀਤੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਇਕ ਵੱਖਰੇ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ’ਚ ਹਨ। ਸੁਨੀਤਾ ਨੇ ਐਕਸ ’ਤੇ ਪੋਸਟ ’ਚ ਕਿਹਾ ਕਿ ’ਆਪ ਪਰਿਵਾਰ ਨੂੰ ਵਧਾਈ।’ ਮਜ਼ਬੂਤ ਬਣੇ ਰਹਿਣ ਲਈ ਵਧਾਈ। ਸਾਡੇ ਹੋਰ ਨੇਤਾਵਾਂ ਦੇ ਜਲਦੀ ਰਿਹਾਅ ਹੋਣ ਦੀ ਕਾਮਨਾ ਕਰਦੀ ਹਾਂ। ਜਸਟਿਸ ਸੂਰਿਆਕਾਂਤ ਤੇ ਉਜਵਲ ਭੁਈਆਂ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ’ਤੇ ਦੋ ਜ਼ਮਾਨਤਦਾਰਾਂ ਤੇ ਰਾਹਤ ਦਿੱਤੀ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਨਿਰਦੇਸ਼ ਦਿੱਤਾ ਕਿ ਉਹ ਕੇਸ ਦੇ ਗੁਣਾਂ-ਦੋਸ਼ਾਂ ’ਤੇ ਕੋਈ ਜਨਤਕ ਟਿੱਪਣੀ ਨਾ ਕਰਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸ਼ੁੱਕਰਵਾਰ ਨੂੰ ਆਪਣੇ ਪਤੀ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ’ਚ ਬੰਦ ਹੋਰ ਨੇਤਾਵਾਂ ਦੀ ਰਿਹਾਈ ਦੀ ਕਾਮਨਾ ਕੀਤੀ।