ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ-5 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ-ਚੰਡੀਗੜ੍ਹ ਦੇ ਸੈਕਟਰ-43 ਦੀ ਜ਼ਿਲ੍ਹਾ ਅਦਾਲਤ ਨੇ ਬੌਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ ਅਦਾਲਤ ਨੇ ਕੰਗਨਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਰੁੱਧ ਦਾਇਰ ਕੀਤੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਜਾਰੀ ਕੀਤਾ। ਅਦਾਲਤ ਨੇ ਉਕਤ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ’ਤੇ ਪਾ ਦਿੱਤੀ ਹੈ। ਇਹ ਅਰਜ਼ੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਵਿੰਦਰ ਸਿੰਘ ਬੱਸੀ ਨੇ ਦਾਇਰ ਕੀਤੀ ਹੈ। ਐਡਵੋਕੇਟ ਬੱਸੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਨੇ ਫ਼ਿਲਮ ‘ਐਮਰਜੈਂਸੀ’ ਰਾਹੀਂ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਦੇ ਅਕਸ ਨੂੰ ਗਲਤ ਦਿਖਾਉਣ ਦੇ ਨਾਲ-ਨਾਲ ਸਿੱਖਾਂ ’ਤੇ ਕਈ ਤਰ੍ਹਾਂ ਦੇ ਝੂਠੇ ਦੋਸ਼ ਲਗਾਏ ਗਏ ਹਨ। ਇਸ ਲਈ ਕੰਗਨਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ।
Post Views: 67