ਨਸ਼ਾ ਤਸਕਰਾਂ ਦੀਆਂ 324 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰ ਕੇ ਨਸ਼ੇ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਪੁਰਜ਼ੋਰ ਨਾਲ ਕੰਮ ਕੀਤਾ ਜਾਵੇ। ਸਰਕਾਰ ਦੀ ਮਿਹਨਤ ਕਰਕੇ ਪੁਲਿਸ ਵਿਭਾਗ ਨੇ ਨਸ਼ੇ ਤਸਕਰਾਂ ਉੱਤੇ ਸਖਤ ਕਾਰਵਾਈ ਕੀਤੀ ਹੈ।
ਮੁੱਖ ਮੰਤਰੀ ਪੰਜਾਬ ਦੀ ਸਖ਼ਤ ਹਦਾਇਤਾਂ ਨੂੰ ਲੈ ਕੇ ਪੁਲਿਸ ਵਿਭਾਗ ਨੇ 2023 ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਵਰਤੇ ਜਾ ਰਹੇ 107 ਡਰੋਨ ਨਸ਼ਟ ਕੀਤੇ ਹਨ। ਮਾਨ ਸਰਕਾਰ ਤੋਂ ਪਹਿਲਾ 7 ਸਾਲਾਂ ਵਿੱਚ ਜੋ ਬਰਾਮਦੀ ਹੋਈ ਸੀ ਉਸ ਤੋਂ ਪੰਜ ਗੁਣ ਵੱਧ ਬਰਾਮਦਗੀ ਹੁਣ ਹੋਈ ਹੈ। ਮਾਨ ਸਰਕਾਰ ਨੇ ਤਸਕਰਾਂ ਉੱਤੇ ਲਗਾਤਾਰ ਕਾਰਵਾਈ ਜਾਰੀ ਰੱਖੀ ਹੈ। ਸਾਲ 2017 ਵਿੱਚ 179 ਕਿਲੋਗ੍ਰਾਮ ਨਸ਼ੀਲੇ ਪਦਾਰਥ ਫੜ੍ਹੇ ਸਨ ਹੁਣ 2023 ਵਿੱਚ 1346 ਕਿਲੋਗ੍ਰਾਮ ਹੋ ਗਈ।
ਮਾਨ ਸਰਕਾਰ ਮੌਕੇ 16 ਮਾਰਚ 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਪੁਲਿਸ ਟੀਮਾਂ ਨੂੰ ਐਕਿਟਿਵ ਕੀਤਾ, ਜਿਸ ਕਰਕੇ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ 4.29 ਕਰੋੜ ਗੋਲੀਆਂ, ਕੈਪਸੂਲ, ਟੀਕੇ ਅਤੇ ਫਾਰਮਾ ਅਫੀਮ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 30.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹੁਕਮਾਂ ਅਨੁਸਾਰ ਪੁਲਿਸ ਅਧਿਕਾਰੀ ਆਈਜੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਢਾਈ ਸਾਲਾਂ ਵਿੱਚ ਵੱਡੇ ਤਸਕਰਾਂ ਦੀਆਂ 324.28 ਕਰੋੜ ਰੁਪਏ ਦੀਆਂ 602 ਜਾਇਦਾਦਾਂ ਜ਼ਬਤ ਕੀਤੀਆਂ ਹਨ। ਜਦੋਂ ਕਿ 103.50 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 192 ਮਾਮਲੇ ਸਮਰੱਥ ਅਧਿਕਾਰੀ ਦੇ ਵਿਚਾਰ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਕੇਸਾਂ ਵਿੱਚ 2378 ਭਗੌੜੇ ਗ੍ਰਿਫ਼ਤਾਰ ਕੀਤੇ ਗਏ ਹਨ। ਆਈਜੀਪੀ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 1420 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, 12 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ ਮੁਕਾਇਆ ਹੈ ਅਤੇ 508 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ 1324 ਹਥਿਆਰ ਜ਼ਬਤ ਕੀਤੇ ਹਨ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਵਾਹਨ, 56.7 ਕਿਲੋ ਹੈਰੋਇਨ ਅਤੇ 4.05 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮਾਨ ਸਰਕਾਰ ਦੌਰਾਨ ਅੰਦਰੂਨੀ ਸੁਰੱਖਿਆ ਵਿੰਗ ਨੇ 272 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, 45 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 34 ਰਾਈਫਲਾਂ, 303 ਰਿਵਾਲਵਰ, ਪਿਸਤੌਲ, 14 ਹੈਂਡ ਗ੍ਰਨੇਡ ਅਤੇ 290 ਡਰੋਨ ਬਰਾਮਦ ਕੀਤੇ ਹਨ।
ਨਸ਼ਾ ਤਸਕਰਾਂ ਨਾਲ ਗੱਠਜੋੜ ਕਾਰਨ ਹਜ਼ਾਰਾਂ ਪੁਲਿਸ ਮੁਲਾਜ਼ਮਾਂ ਦੀ ਬਦਲੀ
ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ‘ਤੇ ਨਕੇਲ ਕੱਸਣ ਲਈ ਸੂਬਾ ਸਰਕਾਰ ਨੇ ਘੱਟੋ-ਘੱਟ 10,000 ਪੁਲਿਸ ਮੁਲਾਜ਼ਮਾਂ ਦੀ ਬਦਲੀ ਕਰਨ ਦੇ ਹੁਕਮ ਦਿੱਤੇ ਹਨ। ਇਹ ਬਦਲੀਆਂ ਇਸ ਲਈ ਕੀਤੀਆਂ ਗਈਆਂ ਕਿਉਂਕਿ ਕਈ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਵਿਚਕਾ ਗੰਢਤੁੱਪ ਦਾ ਹਿੱਸਾ ਸਨ। ਇਸ ਗੰਢਤੁੱਪ ਕਾਰਨ ਬਹੁਤ ਸਾਰੇ ਮੁਲਜ਼ਮਾਂ ਨੂੰ ਛੱਡ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਨੂੰ ਕਈ ਸਾਲਾਂ ਤੋਂ ਨਜ਼ਰਅੰਦਾਜ਼ ਕੀਤਾ ਗਿਆ। ਪਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਭਗਵੰਤ ਸਿੰਘ ਮਾਨ ਸਰਕਾਰ ਨੇ ਕਿਹਾ ਕਿ ਮੋਹਰੀਰ ਦੇ ਕਈ ਹੈੱਡ ਕਾਂਸਟੇਬਲ (ਐਮਐਚਸੀ), ਐਸਐਚਓ ਅਤੇ ਕਾਂਸਟੇਬਲ ਕਈ ਸਾਲਾਂ ਤੋਂ ਇੱਕੋ ਥਾਣੇ ਵਿੱਚ ਤਾਇਨਾਤ ਹਨ ਅਤੇ ਉਨ੍ਹਾਂ ਨੇ ਉੱਥੇ ਨਸ਼ਾ ਤਸਕਰਾਂ ਨਾਲ ਗਠਜੋੜ ਬਣਾਇਆ ਹੈ। ਉਹ ਦੋਸ਼ੀ ਨੂੰ ਬਚਾਉਣ ਲਈ ਪ੍ਰਕਿਰਿਆਵਾਂ ਵਿੱਚ ਹੇਰਾਫੇਰੀ ਕਰਦੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਤੁਰੰਤ ਵੱਡੇ ਪੱਧਰ ‘ਤੇ ਤਬਾਦਲੇ ਦੇ ਹੁਕਮ ਦੇਣ ਲਈ ਕਿਹਾ ਹੈ।