![](https://punjabnewsusa.com/wp-content/uploads/2025/01/IMG-20240604-WA0000.jpg)
ਅੰਮ੍ਰਿਤਸਰ – ਧਾਰਮਿਕ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਇੱਕ ਪ੍ਰੈਸ ਨੋਟ ਰਾਹੀਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ 14 ਜਨਵਰੀ ਨੂੰ ਸਥਾਪਿਤ ਕੀਤੀ ਜਾਣ ਵਾਲੀ ਨਵੀਂ ਪਾਰਟੀ ਸਿਰਫ਼ ਸਿੱਖ ਧਰਮ ਦੇ ਮੁੱਖ ਅਸੂਲਾਂ ਦਾ ਪਾਲਣ ਕਰਨ ਵਾਲੀ ਨਹੀਂ ਹੋਵੇਗੀ, ਸਗੋਂ ਇਹ ਪਾਰਟੀ ਸਮੁੱਚੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਪਾਰਟੀ ਧਾਰਮਿਕ ਪੂਰਨਿਆਂ ਤੇ ਚੱਲਦਿਆਂ ਅਤੇ ਸਮਾਜਿਕ ਤਬਦੀਲੀਆਂ ਲਈ ਇੱਕ ਨਵਾਂ ਯਤਨ ਹੈ, ਜੋ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਨਵੀਂ ਲੀਹ ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਵੀਂ ਪਾਰਟੀ ਦੇ ਐਲਾਨ ਨਾਲ ਸੱਬ ਤੋਂ ਵਧੇਰੇ ਪ੍ਰਭਾਵਿਤ ਹੋ ਰਹੀਆਂ ਪੁਰਾਣੀਆਂ ਸਿਆਸੀ ਪਾਰਟੀਆਂ, ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕੁਝ ਹੋਰ ਧਰਮਿਕ ਮੰਚਾਂ ਦੇ ਲੀਡਰ ਬੋਖਲਾਹਟ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਸੋਸ਼ਲ ਮੀਡੀਆ ਰਾਹੀਂ ਝੂਠੇ ਅਤੇ ਭੰਡੀ ਪ੍ਰਚਾਰ ਫੈਲਾ ਰਹੇ ਹਨ। ਇਸ ਗਲਤ ਪ੍ਰਚਾਰ ਦਾ ਮਕਸਦ ਸਿਰਫ਼ ਲੋਕਾਂ ਦੇ ਵਿਚਾਰਾਂ ਨੂੰ ਗੁੰਮਰਾਹ ਕਰਨਾ ਅਤੇ ਨਵੀਂ ਪਾਰਟੀ ਦੀ ਸ਼ਖਸੀਅਤ ਨੂੰ ਨੁਕਸਾਨ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਚਾਰ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਰਿਵਾਰ ਅਤੇ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਹਰਕਤਾਂ ਸਾਫ਼ ਦੱਸਦੀਆਂ ਹਨ ਕਿ ਇਹ ਪੁਰਾਣੀਆਂ ਪਾਰਟੀਆਂ ਆਪਣੀ ਅਸਫਲਤਾਵਾਂ ਅਤੇ ਗਲਤ ਨੀਤੀਆਂ ਨੂੰ ਛੁਪਾਉਣ ਲਈ ਕਿਸ ਹੱਦ ਤੱਕ ਜਾਣ ਲਈ ਤਿਆਰ ਹਨ। ਇਹ ਪ੍ਰਚਾਰ ਲੋਕਾਂ ਦੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਹੱਕ ਵਿੱਚ ਬਣੀ ਵਿਚਾਰਧਾਰਾ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਜਾ ਰਿਹਾ ਹੈ, ਪਰ ਲੋਕਾਂ ਨੂੰ ਸੱਚਾਈ ਨੂੰ ਸਮਝਣਾ ਅਤੇ ਇਹਨਾਂ ਝੂਠੇ ਦਾਅਵਿਆਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਸਿਰਫ਼ ਧਰਮਿਕ ਮੁੱਲਾਂ ਦੀ ਪਾਲਣਾ ਹੀ ਨਹੀਂ ਕਰੇਗੀ, ਸਗੋਂ ਕਿਸਾਨਾਂ ਦੇ ਹੱਕਾਂ ਦੀ ਰੱਖਿਆ, ਮਜ਼ਦੂਰਾਂ ਦੇ ਜੀਵਨ ਪੱਧਰ ਨੂੰ ਸੁਧਾਰਨਾ, ਨੌਜਵਾਨਾਂ ਲਈ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਮਾਜਿਕ ਇਕਜੁੱਟਤਾ ਨੂੰ ਪ੍ਰੋਤਸਾਹਿਤ ਕਰਨ ਲਈ ਕੰਮ ਕਰੇਗੀ। ਇਹ ਪਾਰਟੀ ਪਰਿਵਾਰਵਾਦ, ਭ੍ਰਿਸ਼ਟਾਚਾਰ ਅਤੇ ਵੰਡਕਾਰੀ ਰਾਜਨੀਤੀ ਦਾ ਪੂਰਨ ਤੌਰ ‘ਤੇ ਬਦਲ ਹੋਵੇਗੀ। ਉਨ੍ਹਾਂ ਨੇ ਸਮੁੱਚੀ ਸਿੱਖ ਕੌਮ ਅਤੇ ਪੰਜਾਬ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਇਸ ਇਨਕਲਾਬੀ ਯਤਨ ਦਾ ਸਮਰਥਨ ਕਰਨ ਅਤੇ ਨਵੀਂ ਪਾਰਟੀ ਦੇ ਧਾਰਮਿਕ ਅਤੇ ਸਮਾਜਿਕ ਮਿਸ਼ਨ ਨੂੰ ਅੱਗੇ ਵਧਾਉਣ ਲਈ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ, “ਇਹ ਪਾਰਟੀ ਪੰਜਾਬ ਨੂੰ ਨਵੀਆਂ ਲੀਹਾਂ ‘ਤੇ ਲਿਜਾਣ ਵਾਲੀ ਅਤੇ ਸਮੂਹ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਾਬਤ ਹੋਵੇਗੀ।
Post Views: 107