ਟਾਪਪੰਜਾਬ

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ – ਹਰਚੰਦ ਸਿੰਘ ਬਰਸਟ

ਪਟਿਆਲਾ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਚੋਣ ਕਮਿਸ਼ਨ ਵੱਲੋਂ ਛਾਪਾ ਮਾਰਨ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਦਿੱਲੀ ਵਿੱਚ ਆਪਣੀ ਹਾਰ ਤੋਂ ਡਰੀ ਹੋਈ ਹੈ। ਇਸੇ ਲਈ ਭਾਰਤੀ ਜਨਤਾ ਪਾਰਟੀ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਪੱਖਪਾਤ ਕਰ ਰਿਹਾ ਹੈ ਅਤੇ ਭਾਜਪਾ ਆਗੂਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਿਹਾਜਦਕਿ ਭਾਜਪਾ ਆਗੂਆਂ ਵੱਲੋਂ ਲਗਾਤਾਰ ਪੈਸੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਨਾ ਤਾਂ ਪੰਜਾਬ ਦੇ ਲੋਕ ਅਤੇ ਨਾ ਹੀ ਦਿੱਲੀ ਦੇ ਲੋਕ ਬਰਦਾਸ਼ਤ ਕਰਨਗੇ ।

ਸ. ਬਰਸਟ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਕੇ ਭਾਜਪਾ ਸਾਨੂੰ ਡਰਾਉਣਾ ਚਾਹੁੰਦੀ ਹੈਜਦ ਕਿ ਅਸੀਂ ਡਰਨ ਵਾਲਿਆਂ ਵਿੱਚੋਂ ਨਹੀਂ ਹਾਂ। ਆਉਣ ਵਾਲੀ ਫਰਵਰੀ ਨੂੰ ਹੋਣ ਵਾਲੇ ਚੋਣਾਂ ਵਿੱਚ ਦਿੱਲੀ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਮੂੰਹ ਤੋੜ ਜਵਾਬ ਦੇਣਗੇ ਅਤੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਣਗੇ।

Leave a Reply

Your email address will not be published. Required fields are marked *