Uncategorized

Uncategorized

ਗੁਰੂ ਤੇਗ ਬਹਾਦੁਰ ਪਬਲਿਕ ਸਕੂਲ ਹਜ਼ਾਰਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ

 ਗੁਰੂ ਤੇਗ ਬਹਾਦੁਰ ਪਬਲਿਕ ਸਕੂਲ ਹਜ਼ਾਰਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ । ਸੈਸ਼ਨ ਦਾ ਆਰੰਭਿਕ ਸਮਾਗਮ ਸਕੂਲ ਦੇ ਸਕੱਤਰ ਸ. ਸੁਰਜੀਤ ਸਿੰਘ ਚੀਮਾ ,ਡਾਇਰੈਕਟਰ ਸ਼੍ਰੀਮਤੀ ਨੀਸ਼ਾ ਮੜੀਆਂ ਅਤੇ ਪ੍ਰਿੰਸੀਪਲ ਅਮਿਤਾਲ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਕੀਤਾ ਗਿਆ । ਇਸ ਸੈਸ਼ਨ ਦੇ ਆਰੰਭਿਕ  ਸਮਾਗਮ ਵਿੱਚ ਸਕੂਲ ਦੇ ਸਕੱਤਰ  ਸ. ਸੁਰਜੀਤ ਸਿੰਘ ਚੀਮਾ ਡਾਇਰੈਕਟਰ ਸ਼੍ਰੀਮਤੀ ਨੀਸ਼ਾ ਮੜੀਆ,  ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੇ  ਹਾਜ਼ਰੀ ਭਰੀ । ਬੱਚਿਆਂ ਨੇ ਸ਼੍ਰੀ ਜਪੁਜੀ ਸਾਹਿਬ ਜੀ ਦਾ ਪਾਠ ਬੜੇ ਪਰੇਮ ਨਾਲ ਸੰਗਤੀ ਰੂਪ ਵਿੱਚ ਕੀਤਾ । ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਨ ਉਪਰੰਤ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਕੀਤੀ । ਸਕੂਲ ਦੇ ਸਕੱਤਰ ਸ. ਸੁਰਜੀਤ ਸਿੰਘ ਚੀਮਾ, ਜਸਵਿੰਦਰ ਸਿੰਘ ਜੀ ਟਰੱਸਟੀ  ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀ ਆਰੰਭਤਾ ਦੀ ਵਧਾਈ ਦਿੱਤੀ ਅਤੇ ਪੜ੍ਹਾਈ  ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ  ਉਤਸ਼ਾਹਿਤ ਕੀਤਾ । ਉਹਨਾਂ ਨੇ ਬੱਚਿਆਂ ਨੂੰ ਸਕੂਲ ਦੇ ਜ਼ਾਬਤੇ ਵਿੱਚ ਰਹਿਣ ਲਈ ਪ੍ਰੇਰਿਆ। ਉਹਨਾਂ ਨੇ  ਕਿਸੇ ਕਿਸਮ ਦੀ  ਕੋਈ ਸ਼ਰਾਰਤ ਅਤੇ ਸਕੂਲ ਦੀ ਪ੍ਰਾਪਰਟੀ ਦਾ ਨੁਕਸਾਨ ਨਾ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਤੁਸੀਂ ਚੰਗੇ ਬੱਚੇ ਬਣ ਕੇ ਜ਼ਿੰਦਗੀ ਵਿੱਚ ਕਾਮਯਾਬ ਹੋ ਕੇ  ਆਪਣੇ ਮਾਪਿਆਂ ਦਾ ਮਾਣ ਵਧਾਉਣਾ ਹੈ ਅਤੇ ਸਕੂਲ ਦਾ ਨਾਂ ਉੱਚਾ ਕਰਨਾ ਹੈ । ਅਖ਼ੀਰ ਵਿੱਚ ਸਭ ਬੱਚਿਆਂ,ਸਟਾਫ ਅਤੇ ਹਾਜ਼ਰ ਸੰਗਤਾਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ ।  

Read More
Uncategorizedਟਾਪਪੰਜਾਬ

ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ’ਚ ਬੈਠੇ ਫੈਡਰੇਸ਼ਨ ਆਗੂ ਸਿਧਾਂਤਕ ਪਕਿਆਈ ਦਾ ਇਜ਼ਹਾਰ ਕਰਨ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਅੰਮ੍ਰਿਤਸਰ- ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਜੋ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਰਹੇ ਹਨ ਨੇ ਅਕਾਲੀ ਦਲ

Read More
Uncategorized

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਿੰਡ ਹਜ਼ਾਰਾ ਵਿਖੇ  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮਨਾਇਆ ਗਿਆ।

ਅੱਜ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਿੰਡ ਹਜ਼ਾਰਾ ਵਿਖੇ ਜੁਗੋ -ਜੁਗੋ ਅਟੱਲ  ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ

Read More