ਭਾਜਪਾ ਆਗੂ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ ’ਤੇ ਬੈਠੇ ਕਿਸਾਨ ਦੀ ਮੌਤ

ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ ’ਤੇ ਬੈਠੇ ਕਿਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਆਗੂ ਅੰਗਰੇਜ ਸਿੰਘ ਕਾਮਲਪੁਰਾ (45) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਥੇਬੰਦੀ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਹ ਕਿਸਾਨ ਆਗੂ ਇਥੇ ਰਾਤ ਵੇਲੇ ਧਰਨੇ ’ਤੇ ਹਾਜ਼ਰ ਸੀ ਪਰ ਰਾਤ ਨੂੰ ਅਚਨਚੇਤੀ ਉਸ ਨੂੰ ਦਿਲ ਦਾ ਦੌਰਾ ਪਿਆ। ਤੜਕੇ ਜਦੋਂ ਉਸ ਨੂੰ ਹਿਲਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਸਾਈਲੈਂਟ ਹਾਰਟ ਅਟੈਕ ਆਇਆ ਹੈ। ਇਸ ਸਮੇਂ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਪੰਨੂ, ਜਗਜੀਤ ਸਿੰਘ ਵਰਪਾਲ, ਸਤਨਾਮ ਸਿੰਘ ਝੰਡੇਰ, ਬਚਿੱਤਰ ਸਿੰਘ ਕੋਟਲਾ, ਮੇਜਰ ਸਿੰਘ ਕੜਿਆਲ, ਅਵਤਾਰ ਸਿੰਘ ਜੱਸੜ ਸਮੇਤ ਹੋਰਾਂ ਨੇ ਵਿਛੜੇ ਸਾਥੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਸਰਕਾਰ ਵਲੋਂ ਐਲਾਨੀ ਗਈ ਮਦਦ ਕਿਸਾਨ ਦੇ ਪਰਿਵਾਰ ਨੂੰ ਦਿੱਤੀ ਜਾਵੇ।

Leave a Reply

Your email address will not be published. Required fields are marked *