ਮੁੱਖ ਮੰਤਰੀ ਦਾ ਫੈਸਲਾ, ਲੌਕਡਾਊਨ ਦੌਰਾਨ ਢਿੱਲ ਦਾ ਮਾਮਲਾ ਡਿਪਟੀ ਕਮਿਸ਼ਨਰਾਂ ‘ਤੇ ਛੱਡਿਆ

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦਿਆਂ ਲਾਗੂ ਕੀਤੇ ਗਏ ਲੌਕਡਾਊਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਵੱਲੋਂ ਕਰਫਿਊ ਤੇ ਲੌਕਡਾਊਨ ਦੌਰਾਨ ਪਾਬੰਦੀਆਂ ਵਿਚ ਢਿੱਲ ਦੇਣ ਦਾ ਮਾਮਲਾ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ‘ਤੇ ਛੱਡਿਆ ਗਿਆ ਹੈ।file

ਵਿਸ਼ੇਸ਼ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹਜੂਰ ਸਾਹਿਬ ਤੇ ਰਾਜਸਥਾਨ ਤੋਂ ਕੁੱਲ 7000 ਯਾਤਰੀਆਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਪੰਜਾਬ ਲਿਆਂਦਾ ਹੈ। ਮੁੱਖ ਮੰਤਰੀ ਨੇ ਕਿ ਬਾਹਰੋਂ ਆਉਣ ਵਾਲੇ ਵਿਅਕਤੀ ਲਈ 21  ਦਿਨ ਦਾ ਇਕਾਂਤਵਾਸ ਤੇ ਟੈਸਟ ਜਰੂਰੀ ਹੈ।

ਉਹਨਾਂ ਕਿਹਾ ਕਿ ਡਾਕਟਰ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਾਹਰੋਂ ਆਏ ਵਿਅਕਤੀ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਹੋਰ ਰਾਜਾਂ ਵਿਚ ਫਸੇ ਪੰਜਾਬੀਆਂ ਨੂੰ ਵੀ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਂਦਾ ਜਾਵੇਗਾ। ਪੰਜਾਬ ਵਿਚ ਫਸੇ ਮਜ਼ਦੂਰਾਂ ਨੂੰ ਲੈ ਕੇ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਅਪਣੇ ਰਾਜਾਂ ਨੂੰ ਜਾਣ ਦੀ ਖੁੱਲ੍ਹ ਦਿੱਤੀ ਗਈ ਹੈ।

ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕੋਰੋਨਾ ਨੂੰ ਬੇਕਾਬੂ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬਾਹਰੋਂ ਆਏ ਲੋਕਾਂ ਕਾਰਨ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਸਿਆਸੀ ਪਾਰਟੀਆਂ ਨੂੰ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਉਹਨਾਂ ਨੇ ਸਿਆਸੀ ਪਾਰਟੀਆਂ ਤੋਂ ਕੋਰੋਨਾ ਜੰਗ ਦੌਰਾਨ ਸਹਿਯੋਗ ਮੰਗਿਆ।

ਉਹਨਾਂ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਬਲਕਿ ਪੰਜਾਬ ਨੂੰ ਬਚਾਉਣ ਦਾ ਸਮਾਂ ਹੈ। ਉਹਨਾਂ ਕਿਹਾ ਕਿ ਇਸ ਸਮੇਂ ਸਾਰਿਆਂ ਨੂੰ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੀ ਲੋੜ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ‘ਚ ਢਿੱਲ ਦੇ ਸਮੇਂ ਸਾਵਧਾਨੀਆਂ ਵਰਤਣ ਅਤੇ ਮਾਸਕ ਪਾਉਣ ਤੇ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਣਲਾ ਕਰਨ।

ਉਹਨਾਂ ਨੇ ਪੰਜਾਬ ਵਿਚ ਰੁਕੇ ਹੋਰ ਰਾਜਾਂ ਦੇ ਮਜ਼ਦੂਰਾਂ ਤੇ ਹੋਰ ਲੋਕਾਂ ਨੂੰ ਵਾਪਿਸ ਭੇਜਣ ਲਈ ਕੇਂਦਰ ਸਰਕਾਰ ਨੂੰ ਰੇਲ ਚਲਾਉਣ ਜਾਂ ਰਾਜ ਸਰਕਾਰਾਂ ਨੂੰ ਅਪਣੀਆਂ ਬੱਸਾਂ ਭੇਜਣ ਦੀ ਬੇਨਤੀ ਕੀਤੀ। 

Leave a Reply

Your email address will not be published. Required fields are marked *