ਮੇਰੇ ਪੁੱਤ ਦੀ ਵਾਰੀ ਰੌਲਾ ਪਾਉਣ ਵਾਲਾ ਰੰਧਾਵਾ ਹੁਣ ਅਸਤੀਫ਼ਾ ਦੇਵੇ: ਫ਼ਤਿਹ ਜੰਗ ਬਾਜਵਾ

Fateh Singh Bajwa congress candidate Qadian

ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕਰਨ ਤੋਂ ਇਕ ਦਿਨ ਬਾਅਦ ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਸ੍ਰੀ ਰੰਧਾਵਾ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ। ਪਾਰਟੀ ਆਗੂ ਰਾਹੁਲ ਗਾਂਧੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਜਵਾਈ ਨੂੰ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਅਪੀਲ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਇਹ ਸਰਕਾਰ ਦੇ ਕਾਰਜਕਾਲ ਦਾ ਆਖਰੀ ਸਾਲ ਹੈ ਤੇ ਚੋਣਾਂ ਮੌਕੇ ਪਾਰਟੀ ਲਈ ਲੋਕਾਂ ਦਾ ਸਾਹਮਣਾ ਕਰਨਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ,‘ਰੰਧਾਵਾ ਅਤੇ ਹੋਰ ਵਿਧਾਇਕਾਂ ਨੇ ਮੈਨੂੰ ਉਦੋਂ ਨਿਸ਼ਾਨਾ ਬਣਾਇਆ ਜਦੋਂ ਮੇਰੇ ਬੇਟੇ ਅਰਜੁਨ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਨੇ ਰੌਲਾ ਪਾਇਆ ਸੀ ਅਤੇ ਇਸ ਨੂੰ ਭਾਈ-ਭਤੀਜਾਵਾਦ ਕਰਾਰ ਦਿੱਤਾ ਸੀ। ਉਹ ਹੁਣ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣ।’

Leave a Reply

Your email address will not be published. Required fields are marked *