ਪਾਕਿ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ

People on their first visit to Kartarpur Sahib gurudwara on 9th nov. 2019. Express photo by Neeraj Priyadarshi.09112019

ਚੰਡੀਗੜ੍ਹ: ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਮੌਕੇ 17 ਤੋਂ 26 ਨਵੰਬਰ ਵਿਚਾਲੇ ਪਾਕਿਸਤਾਨ ਆਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਲਾਂਘੇ ਦੀ ਦੂਜੀ ਵਰ੍ਹੇਗੰਢ ਮੌਕੇ ਪਾਕਿਸਤਾਨ ਨੇ ਉਮੀਦ ਜਤਾਈ ਕਿ ਭਾਰਤ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਪਾਕਿਸਤਾਨ ਆਉਣ ਦੇਵੇਗਾ। ਪਾਕਿਸਤਾਨ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘ਆਗਾਮੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਅਸੀਂ ਭਾਰਤ ਅਤੇ ਦੁਨੀਆਂ ਦੇ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨ ਲਈ ਉਤਸੁਕ ਹਾਂ। ਬੀਤੇ ਦੋ ਵਰ੍ਹਿਆਂ ਵਿੱਚ ਲਾਂਘੇ ਨੇ ਨਾ ਸਿਰਫ ਭਾਰਤ ਸਗੋਂ ਦੁਨੀਆਂ ਦੇ ਸਿੱਖ ਭਾਈਚਾਰੇ ਨੂੰ ਇਸ ਧਾਰਮਿਕ ਸਥਾਨ ਤਕ ਆਸਾਨ ਪਹੁੰਚ ਦੀ ਉਨ੍ਹਾਂ ਦੀ ਇੱਛਾ ਨੂੰ ਪੂਰਾ ਕੀਤਾ ਹੈ।

Leave a Reply

Your email address will not be published. Required fields are marked *