ਗਰਮੀਆਂ ਤੇ ਝੋਨੇ ਦੇ ਸੀਜ਼ਨ ਦੀ ਤਿਆਰੀ ਲਈ ਸਾਰੇ ਜ਼ਰੂਰੀ ਕੰਮ ਮੁੜ ਸ਼ੁਰੂ ਹੋਏ

ਪਟਿਆਲਾ : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਦਿਤੀਆਂ ਹਦਾਇਤਾਂ ਤੋਂ ਬਾਅਦ ਆਉਣ ਵਾਲੀਆਂ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੀ ਤਿਆਰੀ ਲਈ ਸਾਰੇ ਜ਼ਰੂਰੀ ਕੰਮ ਮੁੜ ਸ਼ੁਰੂ 8 ਮਈ ਤੋਂ ਸ਼ੁਰੂ ਕੀਤੇ ਜਾ ਚੁੱਕੇ ਹਨ।

ਉਸਾਰੀ ਅਤੇ ਸੰਭਾਲ ਦੀਆਂ ਗਤੀਵਿਧੀਆਂ ਨਾਲ ਸਬੰਧਤ ਸਾਰੇ ਕੰਮ ਦੁਬਾਰਾ ਸ਼ੁਰੂ ਕੀਤੇ ਜਾ ਗਏ ਹਨ ਤਾਂ ਜੋ ਪੰਜਾਬ ਦੇ ਸਭ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਰੂਰਤ ਅਨੁਸਾਰ ਜ਼ਰੂਰੀ ਮੈਟਰੀਅਲ ਅਤੇ ਮੀਟਰ ਜਾਰੀ ਕਰਨ ਲਈ ਸਟੋਰਾਂ ਅਤੇ ਮੀਟਰਿੰਗ ਲੈਬਾਂ ਨੂੰ ਵੀ ਖੋਲ੍ਹਿਆ ਗਿਆ ਹੈ। ਮੀਟਰ ਰੀਡਿੰਗ ਜੋ ਪਹਿਲਾਂ ਲਾਕਡਾਉਨ ਕਾਰਨ ਬੰਦ ਕੀਤੀ ਗਈ

ਸੀ, ਅਸਲ ਖਪਤ ਅਨੁਸਾਰ ਸਹੀ ਬਿਲਿੰਗ ਨੂੰ ਯਕੀਨੀ ਬਣਾਉਣ ਲਈ ਦੁਬਾਰਾ ਸ਼ੁਰੂ ਕੀਤੀ ਗਈ ਹੈ। ਇਹ ਬਿਲਿੰਗ ਸ਼ਿਕਾਇਤਾਂ ਦੀ ਗਿਣਤੀ ਘਟਾਉਣ ਵਿਚ ਸਹਾਇਤਾ ਕਰੇਗਾ। ਸਾਰੇ ਮੀਟਰ ਰੀਡਰਾਂ ਨੂੰ ਮਾਸਕ ਅਤੇ ਦਸਤਾਨੇ ਪਹਿਨਣ ਅਤੇ ਸਮਾਜਕ ਦੂਰੀ ਬਣਾਈ ਰੱਖਣ ਲਈ ਕਿਹਾ ਗਿਆ ਹੈ । ਬਿਲਿੰਗ ਨਾਲ ਸਬੰਧਤ ਸ਼ਿਕਾਇਤਾਂ  ਨੂੰ ਘਟਾਉਣ ਲਈ ਨੁਕਸਦਾਰ ਮੀਟਰਾਂ ਨੂੰ ਪਹਿਲ ਦੇ ਅਧਾਰ ਤੇ ਬਦਲਿਆ ਜਾਵੇਗਾ।

ਪੰਜਾਬ ਭਰ ਦੇ ਸਾਰੇ ਕੈਸ਼ ਕਾਉਂਟਰ ਵੀ ਬਿਜਲੀ ਖਪਤਕਾਰਾਂ ਦੀ ਸਹੂਲਤ ਲਈ ਮਿਤੀ  8-5-2020 ਤੋਂ ਸਵੇਰੇ 9.00 ਵਜੇ ਤੋਂ ਦੁਪਹਿਰ 2.00 ਵਜੇ ਤਕ ਤੋਂ ਸ਼ੁਰੂ ਕੀਤੇ ਜਾ ਚੁੱਕੇ ਹਲ। ਪੀਐਸਪੀਸੀਐਲ ਖਪਤਕਾਰਾਂ ਨੂੰ ਅਪੀਲ ਕਰਦਾ ਹੈ ਕਿ ਉਹ ਭੁਗਤਾਨ ਦੇ ਡਿਜੀਟਲ ਸਾਧਨ ਦੀ ਵਰਤੋਂ ਨੂੰ ਤਰਜੀਹ ਦੇਣ ਅਤੇ ਸਿਰਫ਼ ਜੇ ਜ਼ਰੂਰੀ ਹੋਵੇ ਤਾਂ ਨਕਦ ਇਕੱਠੀ ਕਰਨ ਵਾਲੇ ਕੈਸ਼ ਕਾਉਂਟਰਾਂ ਤੇ ਸਹੀ ਸਮਾਜਕ ਦੂਰੀਆਂ ਕਾਇਮ ਰੱਖਣ । ਖਪਤਕਾਰਾਂ ਨੂੰ ਬਿਲਿੰਗ / ਮੀਟਰਿੰਗ ਅਤੇ ਸਪਲਾਈ ਸੰਬੰਧੀ ਸ਼ਿਕਾਇਤਾਂ ਦਰਜ ਕਰਨ ਲਈ 1912 ਜਾਂ ਪੀਐਸਪੀਸੀਐਲ ਮੋਬਾਈਲ ਐਪ ਦੀ ਵਰਤੋਂ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਰਾਜ ਭਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿਤੇ ਗਏ ਹਨ ਕਿ ਉਪਰੋਕਤ ਕੰਮਾਂ ਨੂੰ ਮੁੜ ਤੋਂ ਸ਼ੁਰੂ ਕਰਨ ਲਈ ਸਮਾਜਕ ਦੂਰੀ ਬਣਾਈ ਰੱਖਣ ਲਈ ਪੀਐਸਪੀਸੀਐਲ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕੀਤੀ ਜਾਵੇ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਰਾਜ ਦੇ ਖਪਤਕਾਰਾਂ ਨੂੰ ਭਰੋਸੇਯੋਗ ਸਪਲਾਈ ਯਕੀਨੀ ਬਣਾਈ ਜਾ ਸਕੇ।

Leave a Reply

Your email address will not be published. Required fields are marked *