ਸੁਖਬੀਰ ਬਾਦਲ ਸੋਨੂੰ ਸੂਦ ਨੂੰ ਮਿਲੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦੇਰ ਸ਼ਾਮ ਅਦਾਕਾਰ ਸੋਨੂੰ ਸੂਦ ਨੂੰ ਮਿਲੇ। ਸ. ਬਾਦਲ ਨੇ ਇੱਕ ਟਵੀਟ ਰਾਹੀਂ ਇਸ ਮਿਲਣੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸੋਨੂ ਸੂਦ ਵੱਲੋਂ ਸਮਾਜ ਭਲਾਈ ਲਈ ਕੀਤੇ ਜਾਂਦੇ ਕੰਮਾਂ ਦੀ ਪ੍ਰਸੰਸਾ ਕੀਤੀ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਸੋਨੂ ਸੂਦ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਭੈਣ ਮੋਗਾ ਤੋਂ ਚੋਣ ਲੜੇਗੀ। ਸੋਨੂ ਸੂਦ ਦੇ ਵੀ ਸਿਆਸਤ ’ਚ ਆਉਣ ਦੇ ਚਰਚੇ ਹਨ।