ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਐਤਵਾਰ ਨੂੰ

ਨਵੀਂ ਦਿੱਲੀ : ਖੇਤੀ ਕਾਨੂੰਨ ਰੱਦ ਕੀਤੇ ਜਾਣ ਦੇ ਐਲਾਨ ਮਗਰੋਂ ਕਿਸਾਨ ਯੂਨੀਅਨਾਂ ’ਤੇ ਸਰਕਾਰ ਉੱਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨੀ ਸੰਘਰਸ਼ ਬਾਰੇ ਅਗਲੀ ਰਣਨੀਤੀ ਉਲੀਕਣ ਲਈ ਐਤਵਾਰ ਨੂੰ ਮੀਟਿੰਗ ਸੱਦੀ ਹੈ। ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ ਅਤੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪਾਰਲੀਮੈਂਟ ਵੱਲ ਟਰੈਕਟਰ ਮਾਰਚ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ 26 ਨਵੰਬਰ ਨੂੰ ਕਿਸਾਨੀ ਅੰਦੋਲਨ ਦਾ ਇਕ ਵਰ੍ਹਾ ਪੂਰਾ ਹੋਣ ’ਤੇ ਧਰਨਿਆਂ ਵਾਲੀਆਂ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਪਹੁੰਚਿਆ ਜਾਵੇ।

Leave a Reply

Your email address will not be published. Required fields are marked *