ਮਜੀਠੀਆ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਵਿੱਚ ਇੱਥੇ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਦੇ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਦੱਸਿਆ ਗਿਆ ਹੈ ਕਿ ਬੀਤੇ ਕੱਲ੍ਹ ਵੀ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ ਸੀ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *