ਕੇਜਰੀਵਾਲ ਪੰਜਾਬ ’ਚ ਕੂੜ ਫੈਲਾ ਰਿਹਾ ਹੈ: ਸੁਖਬੀਰ ਬਾਦਲ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਕੂੜ ਫੈਲਾ ਰਿਹਾ ਹੈ। ਉਹ ਅੱਜ ਇਥੇ ਪਟਿਆਲਾ ਦਿਹਾਤੀ ਤੋਂ ਪਾਰਟੀ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੇ ਘਰ ਆਏ ਸਨ, ਜਿੱਥੇ ਉਨ੍ਹਾਂ ਨੇ ਕਈ ਸਾਬਕਾ ਐੱਮਸੀ ਤੇ ਕਾਂਗਰਸੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿੱਟੂ ਚੱਠਾ ਦਾ ਜਿੱਤ ਪੱਕੀ ਹੈ। ਸ੍ਰੀ ਬਾਦਲ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ 111 ਦਿਨਾਂ ਦੇ ਸੀਐੱਮ ਰਹੇ ਚਰਨਜੀਤ ਚੰਨੀ ਵਾਂਗ ਪੰਜਾਬ ਨਾਲ ਝੂਠੇ ਵਾਅਦੇ ਕਰ ਰਿਹਾ ਹੈ। ਇਸ ਮੌਕੇ ਬਿੱਟੂ ਚੱਠਾ, ਸਤਵਿੰਦਰ ਸਿੰਘ ਟੌਹੜਾ, ਚਰਨਜੀਤ ਸਿੰਘ ਰੱਖੜਾ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਹਾਜ਼ਰ ਸਨ।