ਲੰਬੀ: ਸੁਖਬੀਰ ਸਿੰਘ ਬਾਦਲ ਬਣੇ ਵੱਡੇ ਬਾਦਲ ਦੇ ਕਵਰਿੰਗ ਉਮੀਦਵਾਰ

ਲੰਬੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ। ਉਨ੍ਹਾਂ ਅੱਜ ਰਿਟਰਨਿੰਗ ਅਫਸਰ ਰਾਜਦੀਪ ਕੌਰ ਕੋਲ ਕਾਗ਼ਜ਼ ਦਾਖਲ ਕੀਤੇ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੱਡੇ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰਨੇ ਸਨ। ਇਸ ਸਬੰਧੀ ਅਕਾਲੀ ਦਲ ਵੱਲੋਂ ਕੱਲ੍ਹ ਸ਼ਾਮ ਪ੍ਰੈਸ ਨੋਟ ਵੀ ਜਾਰੀ ਕੀਤਾ ਗਿਆ ਸੀ। ਅੱਜ ਅਚਨਚੇਤ ਸੁਖਬੀਰ ਸਿੰਘ ਬਾਦਲ ਨੇ ਕਵਰਿੰਗ ਉਮੀਦਵਾਰ ਵਜੋਂ ਸਾਹਮਣੇ ਆ ਗਏ। ਜ਼ਿਕਰਯੋਗ ਹੈ ਕਿ ਕੱਲ੍ਹ ਲੰਬੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੇ ਕਾਗਜ਼ ਦਾਖ਼ਲ ਕੀਤੇ ਸਨ।

Leave a Reply

Your email address will not be published. Required fields are marked *