ਚੰਡੀਗੜ੍ਹ ਵਿੱਚ ਰਾਤ ਦਾ ਕਰਫਿਊ ਖਤਮ; 14 ਤੋਂ ਪੂਰੀ ਸਮਰਥਾ ਨਾਲ ਖੁੱਲ੍ਹਣਗੇ ਸਕੂਲ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਵੀਰਵਾਰ ਨੂੰ ਨਵੇਂ ਹੁਕਮ ਜਾਰੀ ਕਰਦਿਆਂ ਸ਼ਹਿਰ ਵਿੱਚ ਰਾਤ ਦਾ ਕਰਫਿਊ ਖਤਮ ਕਰਨ ਦਾ ਐਲਾਨ ਕੀਤਾ ਹੈ ਤੇ ਸਕੂਲਾਂ ਨੂੰ ਪੂਰੀ ਸਮਰਥਾ ਨਾਲ 14 ਫਰਵਰੀ ਤੋਂ ਖੋਲ੍ਹਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਰੌਕ ਗਾਰਡਨ ਤੇ ਬਰਡ ਪਾਰਕ 12 ਫਰਵਰੀ ਤੋਂ ਖੁੱਲ੍ਹ ਜਾਣਗੇ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਕੋਵਿਡ ਕੇਸ ਘੱਟ ਰਹੇ ਹਨ ਜਿਸ ਕਾਰਨ ਪ੍ਰਸ਼ਾਸਨ ਵੱਲੋਂ ਉਪਰੋਕਤ ਖੁੱਲ੍ਹਾਂ ਦਿੱਤੀਆਂ ਗਈਆਂ ਹਨ।