ਪੀਜੀਆਈ ਨੇ ਬਦਲਿਆ ਸਮਾਂ, ਹੁਣ ਸਵੇਰੇ 8 ਤੋਂ 10 ਵਜੇ ਤੱਕ ਮਰੀਜ਼ਾਂ ਦੀ ਹੋਵੇਗੀ ਰਜਿਸਟ੍ਰੇਸ਼ਨ

ਚੰਡੀਗੜ੍ਹ: ਕੋਵਿਡ-19 ਦੇ ਮਾਮਲੇ ਘਟਣ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਨੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਦੀ ਮਿਆਦ ਇਕ ਘੰਟੇ ਲਈ ਵਧਾ ਦਿੱਤੀ ਹੈ। ਪਹਿਲਾਂ ਰਜਿਸਟ੍ਰੇਸ਼ਨ ਸਵੇਰੇ 8 ਵਜੇ ਤੋਂ ਸਵੇਰੇ 9 ਵਜੇ ਤੱਕ ਕੀਤੀ ਜਾਂਦੀ ਸੀ ਪਰ ਹੁਣ ਰਜਿਸਟ੍ਰੇਸ਼ਨ ਸਵੇਰੇ 8 ਵਜੇ ਤੋਂ ਸਵੇਰੇ 10 ਵਜੇ ਤੱਕ ਹੋਵੇਗੀ। ਇਹ ਸਹੂਲਤ 21 ਫਰਵਰੀ ਤੋਂ ਸ਼ੁਰੂ ਹੋ ਜਾਵੇਗੀ। ਇਸ ਹਫ਼ਤੇ ਇੱਕ ਘੰਟੇ ਦਾ ਰਜਿਸਟ੍ਰੇਸ਼ਨ ਕਾਊਂਟਰ ਖੁੱਲ੍ਹਣ ਤੋਂ ਬਾਅਦ ਰੋਜ਼ 6 ਹਜ਼ਾਰ ਮਰੀਜ਼ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਓਪੀਡੀ ਦੀ ਭੀੜ ਨੂੰ ਦੇਖਦੇ ਹੋਏ ਪੀਜੀਆਈ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।

Leave a Reply

Your email address will not be published. Required fields are marked *