ਸ਼ਾਹਰੁਖ਼ ਖ਼ਾਨ ਦੇ ਮੁੰਡੇ ਦਾ ਕੌਮਾਂਤਰੀ ਨਸ਼ਾ ਸ਼ਾਜ਼ਿਸ਼ ਨਾਲ ਸਬੰਧ ਨਹੀਂ: ਐੱਨਸੀਬੀ

ਨਵੀਂ ਦਿੱਲੀ: ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੇ ਅੰਤਰਰਾਸ਼ਟਰੀ ਡਰੱਗ ਸਾਜ਼ਿਸ਼ ਨਾਲ ਸਬੰਧ ਰੱਖਣ ਦੇ ਸਬੂਤ ਨਹੀਂ ਮਿਲੇ। ਨਾਲ ਹੀ ਇਹ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਕਿ ਆਰੀਅਨ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ। ਹਾਲਾਂਕਿ ਇਸ ਸਬੰਧੀ ਜਦੋਂ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਮਾਮਲੇ ‘ਤੇ ਬੋਲਣ ਤੋਂ ਇਨਕਾਰ ਕਰ ਦਿੱਤਾ। ਮਾਮਲੇ ਦੀ ਐੱਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *