ਤਿੰਨ ਮੰਗਾਂ ਨੂੰ ਲੈ ਕੇ ਕਿਸਾਨ ਸੜਕਾਂ ’ਤੇ ਉਤਰੇ, ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ

ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਇਥੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਇਹ ਦੱਸਿਆ ਕਿ ਇਹ ਧਰਨਾ ਤਿੰਨ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਉਸ ਨੂੰ ਮੁੜ ਜੇਲ੍ਹ ਭੇਜਿਆ ਜਾਵੇ। ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਅਦਾਰਿਆਂ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈੈਣ ਦਾ ਕੇਂਦਰ ਦਾ ਫੈਸਲਾ ਵਾਪਸ ਲਿਆ ਜਾਵੇ ਅਤੇ ਰੂਸ-ਯੂਕਰੇਨ ਜੰਗ ਬੰਦ ਹੋਵੇ ਅਤੇ ਉਥੇ ਫਸੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਇਸ ਦੌਰਾਨ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।

Leave a Reply

Your email address will not be published. Required fields are marked *