ਹਾਈ ਕੋਰਟ ਨੇ ਗਿਆਸਪੁਰਾ ਖ਼ਿਲਾਫ਼ ਦਰਜ ਮਾਮਲੇ ਦੀ ਮੰਗੀ ਸਟੇਟਸ ਰਿਪੋਰਟ

ਖੰਨਾ/ਅਮਲੋਹ : ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਪੁਰਾਣੇ ਮਾਮਲੇ ਦੇ ਵਿਵਾਦ ‘ਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਿਸ ਦੇ ਇੰਸਪੈਕਟਰ ਕਰਨੈਲ ਸਿੰਘ ਨੇ ਪੁਰਾਣੇ ਮਾਮਲੇ ‘ਚ ਵਿਧਾਇਕ ਗਿਆਸਪੁਰਾ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਰਿੱਟ ਪਟੀਸ਼ਨ ਦਾਇਰ ਕੀਤੀ ਹੈ ਜਿਸ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਦੇ ਹੋਏ 3 ਅਗਸਤ 2022 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ।

ਇੰਸਪੈਕਟਰ ਕਰਨੈਲ ਸਿੰਘ ਨੇ ਪਟੀਸ਼ਨ ‘ਚ ਕਿਹਾ ਕਿ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਜਦੋਂ ਲੋਕ ਇਨਸਾਫ ਪਾਰਟੀ ਦਾ ਆਗੂ ਸਨ ਤਾਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਪਾਇਲ ਥਾਣੇ ਦੀ ਹਦੂਦ ਅੰਦਰ ਧਰਨਾ ਦੇ ਦਿੱਤਾ ਸੀ ਤੇ ਥਾਣੇ ਨੂੰ ਬੰਦ ਕਰ ਦਿੱਤਾ ਸੀ। ਪੁਲਿਸ ‘ਤੇ ਹਮਲਾ ਕੀਤਾ ਸੀ ਤਾਂ ਪੁਲਿਸ ‘ਤੇ ਹਮਲਾ ਕਰਨ ਸਬੰਧੀ, ਥਾਣਾ ਪਾਇਲ ਵਿਖੇ ਗਿਆਸਪੁਰਾ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਸੀ ਪਰ ਅਜੇ ਤਕ ਉਕਤ ਐੱਸਆਈਟੀ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਵਿਧਾਇਕ ‘ਤੇ ਕਾਰਵਾਈ ਨਾ ਹੋਣ ਕਰਕੇ ਇੰਸਪੈਕਟਰ ਕਰਨੈਲ ਸਿੰਘ ਵੱਲੋਂ ਹਾਈ ਕੋਰਟ ‘ਚ ਰਿੱਟ ਦਾਇਰ ਕੀਤੀ ਗਈ।

ਕਰਨੈਲ ਸਿੰਘ ਨੇ ਕਿਹਾ ਕਿ ਪੁਲਿਸ ਅਫਸਰ ਆਪਣੇ ਮੁਲਾਜ਼ਮਾਂ ਨੂੰ ਇਨਸਾਫ਼ ਨਹੀਂ ਦੇ ਰਹੇ। ਜ਼ਿਲ੍ਹੇ ਦੇ ਅਫਸਰਾਂ ਨੂੰ ਵਾਰ-ਵਾਰ ਕਹਿਣ ‘ਤੇ ਸੁਣਵਾਈ ਨਾ ਹੋਣ ਦੀ ਸੂਰਤ ‘ਚ ਹਾਈ ਕੋਰਟ ਜਾਣਾ ਪਿਆ। ਉਨ੍ਹਾਂ ਕਿਹਾ ਕਿ ਇਹ ਵਿਧਾਇਕ ਕਾਨੂੰਨ ਦਾ ਭਗੌੜਾ ਹੈ, ਇਸ ‘ਤੇ ਚੌਂਕੀ ਰੋਣੀ ‘ਚ ਵੀ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਦਾ ਪਰਚਾ ਦਰਜ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਬਦਲਾਖੋਰੀ ਦੀ ਨੀਤੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਨੌਕਰੀ 10 ਮਹੀਨੇ ਦੀ ਰਹਿੰਦੀ ਹੈ। ਉਨ੍ਹਾਂ ਨੂੰ ਪਰੇਸ਼ਾਨ ਕਰਨ ਲਈ ਵਿਧਾਇਕ ਦੇ ਕਹਿਣ ‘ਤੇ ਫਿਰੋਜ਼ਪੁਰ ਦੀ ਬਦਲੀ ਕਰ ਦਿੱਤੀ ਗਈ।

ਨਹਿਰੀ ਕੋਠੀ ਦਾ ਕਬਜ਼ਾ ਲੈਣ ਪਹੁੰਚੀ ਡਿਊਟੀ ਮੈਜਿਸਟਰੇਟ ਤੇ ਭਾਰੀ ਫੋਰਸ
ਕਰਨੈਲ ਸਿੰਘ ਵੱਲੋਂ ਹਾਈ ਕੋਰਟ ‘ਚ ਦਾਇਰ ਕੀਤੀ ਗਈ ਰਿੱਟ ਦੇ ਆਧਾਰ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਕੇਸ ਦੀ ਸਟੇਟਸ ਰਿਪੋਰਟ ਮੰਗੀ ਹੈ ਤੇ ਅਗਲੀ ਸੁਣਵਾਈ 3 ਅਗਸਤ ਤੈਅ ਕੀਤੀ ਹੈ।

Leave a Reply

Your email address will not be published. Required fields are marked *