ਭਾਰਤ ’ਚ ਕਰੋਨਾ ਦੇ 17336 ਨਵੇਂ ਮਾਮਲੇ ਤੇ ਪੰਜਾਬ ’ਚ ਦੋ ਮੌਤਾਂ ਸਣੇ 13 ਦੀ ਜਾਨ ਗਈ
ਨਵੀਂ ਦਿੱਲੀ: ਦੇਸ਼ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 17,336 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,33,62,294 ਹੋ ਗਈ ਹੈ। 124 ਦਿਨਾਂ ਬਾਅਦ ਦੇਸ਼ ਵਿੱਚ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿੱਚ 30 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ।ਅੱਜ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ ਪੰਜਾਬ ’ਚ ਦੋ ਮੌਤਾਂ ਸਣੇ 13 ਹੋਰ ਲੋਕਾਂ ਦੀ ਜਾਨ ਜਾਣ ਤੋਂ ਬਾਅਦ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ 5,24,954 ਹੋ ਗਈ ਹੈ।