ਸਿਮਰਨਜੀਤ ਸਿੰਘ ਮਾਨ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਛੁੱਟੀ ਮਿਲੀ
ਪਟਿਆਲਾ: ਹਾਲ ਹੀ ਵਿਚ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਜਿੱਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋਣ ਕਾਰਨ 28 ਜੂਨ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਹਾਲਾਤ ਸੁਧਰਨ ਮਗਰੋਂ ਅੱਜ ਉਨ੍ਹਾਂ ਨੂੰ ਇੱਥੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਆਪਣੇ ਘਰ ਵਿੱਚ ਹੀ ਇਕਾਂਤਵਾਸ ਰਹਿਣ ਦੀ ਸਲਾਹ ਵੀ ਦਿੱਤੀ ਗਈ ਹੈ।