ਪਾਕਿਸਤਾਨ: ਫ਼ੌਜੀ ਅਧਿਕਾਰੀ ਸਿਆਸਤ ਤੋਂ ਦੂਰ ਰਹਿਣ: ਜਨਰਲ ਬਾਜਵਾ
ਇਸਲਾਮਾਬਾਦ: ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਆਪਣੇ ਕਮਾਂਡਰਾਂ ਤੇ ਅਧਿਕਾਰੀਆਂ ਨੂੰ ਨਵੇਂ ਸਿਰਿਓਂ ਹੁਕਮ ਜਾਰੀ ਕਰ ਕੇ ਕਿਹਾ ਹੈ ਕਿ ਉਹ ਸਿਆਸਤ ਤੋਂ ਦੂਰ ਰਹਿਣ। ਉਨ੍ਹਾਂ ਮੁਲਕ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੇ ਅਧਿਕਾਰੀਆਂ ਨੂੰ ਵੀ ਰਾਜਨੀਤੀ ਤੋਂ ਦੂਰ ਰਹਿਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਸੱਤਾ ਤੋਂ ਬਾਹਰ ਹੋਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਏ ਸਨ ਕਿ ਦੇਸ਼ ਦੀ ਖ਼ੁਫ਼ੀਆ ਏਜੰਸੀ ਦੇ ਕੁਝ ਅਧਿਕਾਰੀ ਪਾਕਿਸਤਾਨ ਦੇ ਪੰਜਾਬ ਸੂਬੇ ਦੀਆਂ ਆਗਾਮੀ ਜ਼ਿਮਨੀ ਚੋਣਾਂ ਵਿਚ ‘ਹੇਰ-ਫੇਰ’ ਦੀ ਕੋਸ਼ਿਸ਼ ਕਰ ਰਹੇ ਹਨ। ਜਨਰਲ ਬਾਜਵਾ ਨੇ ਨਾਲ ਹੀ ਫ਼ੌਜੀ ਕਮਾਂਡਰਾਂ ਨੂੰ ਸਿਆਸਤਦਾਨਾਂ ਨਾਲ ਮਿਲਣ ਤੋਂ ਵੀ ਗੁਰੇਜ਼ ਕਰਨ ਲਈ ਵੀ ਆਖਿਆ ਹੈ।