ਪ੍ਰਦਰਸ਼ਨਕਾਰੀਆਂ ਵੱਲੋਂ ਘਰ ਨੂੰ ਘੇਰਾ ਪਾਉਣ ਪਿੱਛੋਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਹੋਏ ਫਰਾਰ

 

ਆਰਥਿਕ ਸੰਕਟ ਦੇ ਵਿਚਕਾਰ ਚੱਲ ਰਹੇ ਸਿਆਸੀ ਵਿਰੋਧ ਦਾ ਹੁਣ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੂੰ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਨੀਵਾਰ ਨੂੰ ਕੋਲੰਬੋ ‘ਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਦੀ ਰਿਹਾਇਸ਼ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਘੇਰ ਲਿਆ ਗਿਆ। ਜਿਸ ਤੋਂ ਬਾਅਦ ਰਾਜਪਕਸ਼ੇ ਆਪਣੀ ਸਰਕਾਰੀ ਰਿਹਾਇਸ਼ ਤੋਂ ਭੱਜ ਗਏ।

AFP ਨਿਊਜ਼ ਏਜੰਸੀ ਨੇ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਆਪਣੇ ਅਹੁਦੇ ਨੂੰ ਲੈ ਕੇ ਲਗਾਤਾਰ ਅੜੇ ਹੋਏ ਹਨ ਅਤੇ ਉਨ੍ਹਾਂ ਨੇ ਸਾਫ ਕਿਹਾ ਸੀ ਕਿ ਉਹ ਕਿਸੇ ਵੀ ਹਾਲਤ ‘ਚ ਰਾਸ਼ਟਰਪਤੀ ਦਾ ਅਹੁਦਾ ਨਹੀਂ ਛੱਡਣਗੇ ਪਰ ਹੁਣ ਉਹ ਆਪਣੇ ਘਰ ਤੋਂ ਭੱਜ ਗਏ ਹਨ। ਦੂਜੇ ਪਾਸੇ, ਸ਼੍ਰੀਲੰਕਾ ਵਿੱਚ ਚੋਟੀ ਦੇ ਵਕੀਲਾਂ ਦੀ ਯੂਨੀਅਨ, ਮਨੁੱਖੀ ਅਧਿਕਾਰ ਸਮੂਹਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਵਧਦੇ ਦਬਾਅ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਨੂੰ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਪਹਿਲਾਂ ਕਰਫਿਊ ਹਟਾ ਦਿੱਤਾ।

ਪੁਲਿਸ ਦੇ ਅਨੁਸਾਰ, ਪੱਛਮੀ ਸੂਬੇ ਵਿੱਚ ਸੱਤ ਪੁਲਿਸ ਡਿਵੀਜ਼ਨਾਂ ਵਿੱਚ ਕਰਫਿਊ ਲਗਾਇਆ ਗਿਆ ਸੀ ਜਿਸ ਵਿੱਚ ਨੇਗੋਂਬੋ, ਕੇਲਾਨੀਆ, ਨੁਗੇਗੋਡਾ, ਮਾਉਂਟ ਲਵੀਨੀਆ, ਉੱਤਰੀ ਕੋਲੰਬੋ, ਦੱਖਣੀ ਕੋਲੰਬੋ ਅਤੇ ਕੋਲੰਬੋ ਸੈਂਟਰਲ ਸ਼ਾਮਲ ਹਨ। ਇਹ ਕਰਫਿਊ ਸ਼ੁੱਕਰਵਾਰ ਰਾਤ 9 ਵਜੇ ਤੋਂ ਅਗਲੇ ਨੋਟਿਸ ਤੱਕ ਲਾਗੂ ਕਰ ਦਿੱਤਾ ਗਿਆ ਸੀ।

ਸ਼ੁੱਕਰਵਾਰ ਨੂੰ ਇਹ ਘੋਸ਼ਣਾ ਕਰਦੇ ਹੋਏ ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀਪੀ) ਸੀਡੀ ਵਿਕਰਮਰਤਨੇ ਨੇ ਕਿਹਾ, “ਜਿਨ੍ਹਾਂ ਇਲਾਕਿਆਂ ਵਿੱਚ ਪੁਲਿਸ ਕਰਫਿਊ ਲਗਾਇਆ ਗਿਆ ਹੈ, ਉੱਥੇ ਰਹਿਣ ਵਾਲੇ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।” ਬਾਰ ਐਸੋਸੀਏਸ਼ਨ ਨੇ ਪੁਲਿਸ ਕਰਫਿਊ ਦਾ ਵਿਰੋਧ ਕਰਦਿਆਂ ਇਸ ਨੂੰ ਗੈਰ-ਕਾਨੂੰਨੀ ਅਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

Leave a Reply

Your email address will not be published. Required fields are marked *