ਸੱਤ ਕਰੋੜ ਦੀ ਹੈਰੋਇਨ ਨਾਲ ਪਤੀ-ਪਤਨੀ ਸਣੇ ਤਿੰਨ ਜਣੇ ਗ੍ਰਿਫ਼ਤਾਰ

ਸੰਗਰੂਰ : ਐੱਸਐੱਸਪੀ ਡਾ. ਸੰਦੀਪ ਗਰਗ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਨੇ 7 ਕਰੋੜ ਦੀ ਹੈਰੋਇਨ ਨਾਲ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਨਾਰਕੋਟਿਕ ਸੈੱਲ ਦੇ ਇੰਚਾਰਜ ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਜੌਲੀਆਂ ਵਿਖੇ ਘਰ ਵਿਚ ਛਾਪਾ ਮਾਰ ਕੇ 1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਅਮਰੀਕ ਸਿੰਘ ਤੇ ਉਸਦੀ ਪਤਨੀ ਹਰਪਾਲ ਕੌਰ ਅਤੇ ਉਨ੍ਹਾਂ ਦਾ ਸਾਥੀ ਸਰਬਜੀਤ ਸਿੰਘ ਨਿਵਾਸੀ ਜੌਲੀਆਂ ਨੂੰ ਕਾਰ, ਦੋ ਮੋਟਰ ਸਾਈਕਲ ਅਤੇ 15 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਲਿਆ। ਐੱਸਐੱਸਪੀ ਨੇ ਦੱਸਿਆ ਕਿ ਇਸ ਦਾ ਮਾਰਕੀਟ ਰੇਟ 7 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਇਕ ਹੋਰ ਵੱਡਾ ਖ਼ੁਲਾਸਾ ਕੀਤਾ ਕਿ ਅਮਰੀਕ ਸਿੰਘ ਪਹਿਲਾਂ ਵੀ ਇਕ ਕੇਸ ‘ਚ 10 ਸਾਲ ਦੀ ਸਜ਼ਾ ਭੁਗਤ ਰਿਹਾ ਹੈ ਤੇ ਇਹ 2 ਕੁ ਮਹੀਨੇ ਪਹਿਲਾਂ ਪੈਰੋਲ ‘ਤੇ ਆਇਆ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਇਹ ਹੈਰੋਇਨ ਦਿੱਲੀ ਤੋਂ ਲੈ ਕੇ ਆਏ ਸੀ ਅਤੇ ਅੱਗੇ ਵੇਚਣੀ ਸੀ। ਐੱਸਐੱਸਪੀ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਪਤਾ ਲੱਗ ਸਕੇ ਕਿ ਅੱਗੇ ਕਿਸ ਨੂੰ ਵੇਚਣੀ ਸੀ। ਇਸ ਮੌਕੇ ਡੀਐੱਸਪੀ (ਡੀ) ਮੋਹਿਤ ਅਗਰਵਾਲ ਤੋਂ ਇਲਾਵਾ ਹੋਰ ਵੀ ਪੁਲਿਸ ਮੁਲਾਜ਼ਮ ਹਾਜ਼ਰ ਸਨ।

Leave a Reply

Your email address will not be published. Required fields are marked *