ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ ਸਮਰਪਣ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ ਜਨਾਹ ਮਾਮਲੇ ਵਿੱਚ ਲੋੜੀਂਦੇ ਚਾਰ ਹੋਰਨਾਂ ਮੁਲਜ਼ਮਾਂ ਸਮੇਤ ਅੱਜ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸਵੇਰੇ 10.15 ਵਜੇ ਦੇ ਕਰੀਬ ਬੈਂਸ ਨੇ ਹੋਰਨਾਂ ਮੁਲਜ਼ਮਾਂ- ਪਰਮਜੀਤ ਸਿੰਘ ਪੰਮਾ, ਜਸਬੀਰ ਕੌਰ, ਬਲਜਿੰਦਰ ਕੌਰ, ਪਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ ਦੇ ਨਾਲ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵਿੱਚ ਆਤਮ-ਸਮਰਪਣ ਕੀਤਾ। ਹਾਲ ਹੀ ਵਿੱਚ ਅਦਾਲਤ ਨੇ ਬੈਂਸ ਦੀ ਜਾਇਦਾਦ ਕੁਰਕ ਕੀਤੀ ਸੀ। ਬੈਂਸ ਤੋਂ ਇਲਾਵਾ ਪਿੰਡ ਆਲਮਗੀਰ ਸਥਿਤ ਪਰਮਜੀਤ ਸਿੰਘ ਪੰਮਾ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ। ਉਸ ਨੂੰ 12 ਅਪਰੈਲ ਨੂੰ ਸੱਤ ਮੁਲਜ਼ਮਾਂ ਸਮੇਤ ਭਗੌੜਾ ਕਰਾਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *