ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਦੀ ਭਿਆਨਕ ਸੜਕ ਹਾਦਸੇ ’ਚ ਮੌਤ

ਜਲੰਧਰ/ਮੁਕੇਰੀਆਂ: ਸਾਬਕਾ ਕਾਂਗਰਸੀ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਗੁਰਵਿੰਦਰ ਕੌਰ ਮਿੰਟੂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ’ਚ ਉਨ੍ਹਾਂ ਦੀ ਧੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਇਹ ਹਾਦਸਾ ਮੁਕੇਰੀਆਂ ਤੋਂ ਇਕ ਕਿਲੋਮੀਟਰ ਪਹਿਲਾਂ ਕੌਮੀ ਮਾਰਗ ਜਲੰਧਰ-ਪਠਾਨਕੋਟ ’ਤੇ ਸਥਿਤ ਕਾਲਾ ਮੰਜ-ਫੁਵਾਰਾ ਚੌਂਕ ਨੇੜੇ ਵਾਪਰਿਆ।

ਜਾਣਕਾਰੀ ਮੁਤਾਬਕ ਨਿਊ ਵਿਜੇ ਨਗਰ ਦੇ ਰਹਿਣ ਵਾਲੇ ਕੁਲਦੀਪ ਮਿੰਟੂ ਦੀ ਪਤਨੀ ਗੁਰਵਿੰਦਰ ਕੌਰ ਆਪਣੇ ਛੋਟੇ ਬੇਟੇ ਸੁਮਿਤ, ਬੇਟੀ, ਜਵਾਈ ਅਤੇ ਹੋਰਾਂ ਨਾਲ ਮਾਤਾ ਵੈਸ਼ਣੋ ਦੇਵੀ ਮੱਥਾ ਟੇਕਣ ਗਏ ਹੋਏ ਸਨ। ਵੈਸ਼ਣੋ ਦੇਵੀ ਤੋਂ ਵਾਪਸ ਪਰਤਦੇ ਸਮੇਂ ਐਤਵਾਰ ਸਵੇਰੇ ਕਰੀਬ 7 ਵਜੇ ਮੁਕੇਰੀਆਂ ਨੇੜੇ ਉਨ੍ਹਾਂ ਦੀ ਫਾਰਚਿਊਨਰ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਨੂੰ ਪਿੱਛੇ ਤੋਂ ਟਰੱਕ ਨੇ ਟੱਕਰ ਮਾਰੀ ਅਤੇ ਕਾਰ ਅੱਗੇ ਕਿਸੇ ਹੋਰ ਕਾਰ ਦੇ ਨਾਲ ਟੱਕਰਾ ਗਈ। ਗੁਰਵਿੰਦਰ ਕੌਰ ਪਿੱਛੇ ਬੈਠੇ ਹੋਏ ਹਨ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।

ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਜਸਵੀਰ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਗਿਆ, ਜਿੱਥੇ ਗੁਰਵਿੰਦਰ ਦੀ ਮੌਤ ਹੋ ਗਈ। ਗੰਭੀਰ ਰੂਪ ਨਾਲ ਜ਼ਖ਼ਮੀ ਅਮਨਪ੍ਰੀਤ ਕੌਰ ਪਤਨੀ ਤੇਜਵੀਰ ਸਿੰਘ ਅਤੇ ਪਰਨੀਤ ਕੌਰ ਪੁੱਤਰੀ ਤੇਜਵੀਰ ਸਿੰਘ ਨੂੰ ਲੁਧਿਆਣਾ ਵਿਖੇ ਡੀ. ਐੱਮ. ਸੀ. ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਮਿੰਟੂ ਦੀ ਬੇਟੀ ਦੇ ਸਿਰ ’ਚ ਸੱਟ ਲੱਗੀ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *