ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਨੂੰ ਇੰਸਟਾਗ੍ਰਾਮ ’ਤੇ ਧਮਕੀ, ਕੇਸ ਦਰਜ

ਮੁੰਬਈ: ਅਦਾਕਾਰ ਜੋੜੇ ਕੈਟੋਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ’ਤੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਹੈ। ਪੁਲੀਸ ਨੇ ਕੌਸ਼ਲ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਕੌਸ਼ਲ ਨੇ ਦੱਸਿਆ  ਕਿ ਉਨ੍ਹਾਂ ਨੂੰ ਇੰਸਟਾਗ੍ਰਾਮ ’ਤੇ ਧਮਕੀ ਮਿਲੀ ਹੇੈ। ਸੈਂਟਾਕਰੂਜ਼ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼ ਨੇ ਦਸੰਬਰ ਵਿੱਚ ਵਿਆਹ ਕਰਵਾਇਆ ਸੀ।

Leave a Reply

Your email address will not be published. Required fields are marked *