ਗੁਜਰਾਤ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ‘ਤੇ ਵੜਿੰਗ ਦਾ  ਨਿਸ਼ਾਨਾ

ਚੰਡੀਗੜ੍ਹ:  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਨ ‘ਤੇ ਤਿੱਖਾ ਹਮਲਾ ਕੀਤਾ ਹੈ।
ਇਥੇ ਜਾਰੀ ਇਕ ਬਿਆਨ ਵਿਚ, ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਤੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਇਹ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਨਹੀਂ ਹੈ ਕਿ ਉਹ ਗੁਜਰਾਤ ਦੀਆਂ ਔਰਤਾਂ ਨਾਲ ਵਾਅਦਾ ਕਰਨ ਤੋਂ ਪਹਿਲਾਂ ਪੰਜਾਬ ਵਿਚ ਇਸ ਵਾਅਦੇ ਨੂੰ ਪੂਰਾ ਕਰਨ।

ਕੇਜਰੀਵਾਲ ਵੱਲੋਂ ਗੁਜਰਾਤ ਵਿੱਚ ਹਾਲ ਹੀ ਵਿੱਚ ਕੀਤੇ ਵਾਅਦੇ ਦੇ ਜਵਾਬ ਵਿੱਚ ਵੜਿੰਗ  ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨਾਲ ਉਸੇ ਤਰਜ਼ ‘ਤੇ ਵਾਅਦੇ ਕਰ ਰਹੇ ਹਨ, ਜਿਸ ਤਰ੍ਹਾਂ ਉਨ੍ਹਾਂ ਨੇ ਪੰਜਾਬ ਦੀਆਂ ਔਰਤਾਂ ਨੂੰ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਉਹ ਇੱਥੇ ਹਰ ਔਰਤ ਨੂੰ 1000 ਰੁਪਏ ਦੇਣਗੇ।

ਉਨ੍ਹਾਂ ਗੁਜਰਾਤ ਦੀਆਂ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਜਰੀਵਾਲ ਤੋਂ ਪੁੱਛਣ ਕਿ ਕੀ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਨੂੰ ਵਾਅਦੇ ਮੁਤਾਬਕ 1000 ਰੁਪਏ ਦੇਣ ਦੀ ਸ਼ੁਰੂਆਤ ਕੀਤੀ ਹੈ, ਜਿਵੇਂ ਕਿ ਉਹ ਗੁਜਰਾਤ ਵਿੱਚ ਵਾਅਦਾ ਕਰ ਰਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੂੰ ਪਹਿਲਾਂ ਪੰਜਾਬ ‘ਚ ‘ਆਪ’ ਦੇ ਝੂਠੇ ਵਾਅਦਿਆਂ ਦੀ ਸੱਚਾਈ ਦੀ ਜਾਂਚ ਕਰਨੀ ਚਾਹੀਦੀ ਹੈ।
ਵੜਿੰਗ ਨੇ ਕਿਹਾ ਕਿ ਚਾਹੇ ਮੁਫਤ ਬਿਜਲੀ ਦੀ ਗੱਲ ਹੋਵੇ ਜਾਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣਾ, ‘ਆਪ’ ਹਰ ਵਾਅਦੇ ਤੋਂ ਪਿੱਛੇ ਹਟ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਪਾਰਟੀ ਆਗੂ ਗੁਜਰਾਤ ਜਾਣਗੇ ਅਤੇ ਉਥੇ ‘ਆਪ’ ਦੇ ਝੂਠ ਦਾ ਪ੍ਰਚਾਰ ਕਰਨ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕਰਨਗੇ। .

ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਨੂੰ ਕਿਹਾ ਕਿ ਉਹ ਅਖਬਾਰਾਂ ਵਿੱਚ ਪੂਰੇ ਪੰਨਿਆਂ ਦੇ ਇਸ਼ਤਿਹਾਰਾਂ ਅਤੇ ਟੀਵੀ ਚੈਨਲਾਂ ‘ਤੇ ਉਨ੍ਹਾਂ ਦੇ ਫੁਸਫੁਸਫ਼ੇ ਦਾ ਸ਼ਿਕਾਰ ਨਾ ਹੋਣ, ਇਹ ਸਭ ਪੰਜਾਬ ਦੇ ਟੈਕਸਦਾਤਾਵਾਂ ਦੇ ਪੈਸੇ ਨਾਲ ਖਰੀਦਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਾਸੀ ਆਪਣੇ ਆਪ ਨੂੰ ਠੱਗਿਆ ਅਤੇ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਜੇਕਰ ਤੁਸੀਂ ਉਨ੍ਹਾਂ ‘ਤੇ ਭਰੋਸਾ ਕਰੋਗੇ,.ਤਾਂ ਤੁਹਾਡਾ ਵੀ ਉਹੀ ਹਾਲ ਹੋਵੇਗਾ, ਜੋ ਪਹਿਲਾਂ ਪੰਜਾਬੀਆਂ ਨੇ ਕੀਤਾ ਸੀ ਅਤੇ ਹੁਣ ਪਛਤਾ ਰਹੇ ਹਨ।

Leave a Reply

Your email address will not be published. Required fields are marked *