ਵਿਧਾਇਕਾਂ ਨੂੰ 25 ਕਰੋੜ ਰੁਪਏ ’ਚ ਖ਼ਰੀਦਣ ਦੇ ਮਾਮਲੇ ‘ਤੇ ਸੁਨੀਲ ਜਾਖੜ ਨੇ ‘ਆਪ’ ’ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ – ਭਾਜਪਾ ਆਗੂ ਸੁਨੀਲ ਜਾਖੜ ਨੇ ਆਪ ਆਦਮੀ ਪਾਰੀਟ ਨੂੰ ਲਪੇਟੇ ’ਚ ਲੈਂਦੇ ਹੋਏ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਜਾਖੜ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਇਕ ਡਰਾਮੇਬਾਜ਼ ਪਾਰਟੀ ਹੈ। ਇਸ ਪਾਰਟੀ ਵਲੋਂ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਲੋਟਸ ਨੂੰ ਲੈ ਕੇ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋਸ਼ ਲਗਾ ਰਹੀ ਹੈ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ 25 ਕਰੋੜ ‘ਚ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਗੱਲ ਦਾ ਜਵਾਬ ਦਿੰਦੇ ਹੋਏ ਜਾਖੜ ਨੇ ਕਿਹਾ ਕਿ ‘ਜਿਹੜਾ ਮਾਲ 5 ਲੱਖ ‘ਚ ਵਿਕਾਊ ਹੋਵੇ, ਉਹਦੇ 25 ਕਰੋੜ ਕੌਣ ਦੇਊਗਾ’। ਪੰਜ ਲੱਖ ਦਾ ਮਾਲ 25 ਕਰੋੜ ‘ਚ ਨਹੀਂ ਖ਼ਰੀਦਿਆ ਜਾ ਸਕਦਾ।

ਸੁਨੀਲ ਜਾਖੜ ਨੇ ਕਿਹਾ ਕਿ ਆਪ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਸਸਪੈਂਡ ਕੀਤਾ ਗਿਆ ਹੈ। ਇਸ ’ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ’ਚ ‘ਆਪ’ ਦੇ ਵਿਧਾਇਕਾਂ ਨੇ ਕੁਰਸੀ ਦਾ ਘਾਣ ਕੀਤਾ ਹੈ। ‘ਆਪ’ ਦੇ ਚੁਣੇ ਹੋਏ 50 ਫੀਸਦੀ ਵਿਧਾਇਕਾਂ ’ਤੇ ਅਪਰਾਧਿਕ ਮਾਮਲੇ ਦਰਜ ਹਨ।

Leave a Reply

Your email address will not be published. Required fields are marked *