ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਯੋਗਰਾਜ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਆਈ.ਈ.ਡੀ. ਮਿਲਣ ਦੇ ਮਾਮਲੇ ‘ਚ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀ ਯੋਗਰਾਜ ਸੱਭਰਵਾਲ ਨੂੰ ਅੱਜ ਪੁਲਸ ਵਲੋਂ ਗ੍ਰਿਫ਼ਤਾਰ ਕਰ ਲੈਣ ਦੀ ਸੂਚਨਾ ਮਿਲੀ ਹੈ। ਇਸ ਗੱਲ ਦੀ ਸੂਚਨਾ ਪੰਜਾਬ ਪੁਲਸ ਦੇ ਡੀ.ਜੀ.ਪੀ ਨੇ ਟਵੀਟ ’ਤੇ ਦਿੱਤੀ ਹੈ। ਪੁਲਸ ਨੇ ਯੋਗਰਾਜ ਨੂੰ ਅੰਮ੍ਰਿਤਸਰ ਕਚਹਿਰੀ ‘ਚ ਪੇਸ਼ ਕਰਕੇ ਸੱਤ ਦਿਨ ਦਾ ਪੁਲਸ ਰਿਮਾਂਡ ਲੈ ਲਿਆ ਹੈ, ਜਿਸ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਤਨਾਮ ਸਿੰਘ ਹਨੀ ਨੂੰ ਵੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਹਨੀ ਗੈਂਗਸਟਰ ਲਖਬੀਰ ਸਿੰਘ ਦਾ ਖ਼ਾਸ ਸਾਥੀ ਹੈ। ਸੂਤਰਾਂ ਅਨੁਸਾਰ ਸਤਨਾਮ ਪਿਛਲੇ ਕਾਫ਼ੀ ਸਮੇਂ ਤੋਂ ਲਖਬੀਰ ਸਿੰਘ ਲੰਡਾ ਦੇ ਸੰਪਰਕ ਵਿਚ ਸੀ ਅਤੇ ਉਸ ਨਾਲ ਕੰਮ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੁਲਜ਼ਮਾਂ ਕੋਲੋਂ ਏ.ਕੇ.-47 ਸਮੇਤ 90 ਗੋਲੀਆਂ ਬਰਾਮਦ ਹੋਈਆਂ ਹਨ।

ਵਰਣਨਯੋਗ ਹੈ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ-ਸੀ ਬਲਾਕ ਵਿਖੇ ਦੋ ਨਕਾਬਪੋਸ਼ ਨੌਜਵਾਨ ਪੁਲਸ ਦੀ ਗੱਡੀ ਹੇਠਾਂ ਬੰਬ ਰੱਖ ਕੇ ਫ਼ਰਾਰ ਹੋ ਗਏ ਸਨ। ਬੰਬ ਰੱਖਣ ਦੀ ਸੀ.ਸੀ.ਟੀ.ਵੀ ਫੁਟੇਜ਼ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਿਭਾਗ ‘ਚ ਭੱਜ ਦੌੜ ਮਚ ਗਈ ਸੀ। ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਅਤੇ ਬੰਬ ਨਿਰੋਧਕ ਦਸਤੇ ਨੇ ਉਸ ਬੰਬ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਸੀ।

Leave a Reply

Your email address will not be published. Required fields are marked *