ਕੈਨੇਡਾ ਦੀ ਧਰਤੀ ’ਤੇ ਵਾਪਰੇ ਦਿਲ ਕੰਬਾਅ ਦੇਣ ਵਾਲੇ ਹਾਦਸੇ ’ਚ ਕੋਟਕਪੂਰਾ ਦੇ ਗੁਰਕੀਰਤ ਸਿੰਘ ਦੀ ਮੌਤ

ਕੋਟਕਪੂਰਾ: ਨੇੜਲੇ ਪਿੰਡ ਕੋਠੇ ਗੱਜਣ ਸਿੰਘ ਵਾਲੇ ਦੇ ਜੰਮਪਲ ਅਤੇ ਕੈਨੇਡਾ ਵਿਖੇ ਆਪਣੇ ਪਰਿਵਾਰ ਸਮੇਤ ਖੁਸ਼ਹਾਲ ਜੀਵਨ ਬਤੀਤ ਕਰ ਰਹੇ 44 ਸਾਲਾ ਵਿਅਕਤੀ ਗੁਰਕੀਰਤ ਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਖੋਸਾ ਦੀ ਵਿਦੇਸ਼ ਦੀ ਧਰਤੀ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੁਖਦਾਇਕ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਮਾਤਮ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਦੇ ਭਰਾਵਾਂ ਜਸਕੀਰਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਦਲੇਰ ਸਿੰਘ ਨੇ ਦੱਸਿਆ ਕਿ ਐਡਮਿੰਟਨ (ਕੈਨੇਡਾ) ਵਿਖੇ ਦੋ ਕਾਰਾਂ ਦਰਮਿਆਨ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਦੌਰਾਨ ਦੋਵੇਂ ਕਾਰਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਦੋਵੇਂ ਕਾਰਾਂ ਸੜ ਕੇ ਸੁਆਹ ਹੋ ਗਈਆਂ।

ਇਸ ਹਾਦਸੇ ਵਿਚ ਗੁਰਕੀਰਤ ਪਾਲ ਸਿੰਘ ਸਮੇਤ ਦੂਜੀ ਕਾਰ ਵਿਚ ਸਵਾਰ ਗੋਰੇ ਦੀਆਂ ਲਾਸ਼ਾਂ ਵੀ ਅਗਨ ਭੇਂਟ ਹੋ ਗਈਆਂ। ਇਸ ਦੌਰਾਨ ਕੋਠੇ ਗੱਜਣ ਸਿੰਘ ਵਾਲਾ ਵਿਖੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਕੀਰਤ ਪਾਲ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਪਤਨੀ ਤੋਂ ਇਲਾਵਾ ਬੇਟਾ-ਬੇਟੀ ਨੂੰ ਰੌਂਦਿਆਂ-ਕੁਰਲਾਉਂਦਿਆਂ ਛੱਡ ਗਿਆ ਹੈ।

Leave a Reply

Your email address will not be published. Required fields are marked *