ਵਿਆਹੁਤਾ ਨੇ ਹੱਥੀਂ ਗੱਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਰੀਪੁਰਾ ਇਲਾਕੇ ’ਚ ਇੱਕ ਵਿਆਹੁਤਾ ਜਨਾਨੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਦੁੱਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸ਼ੀਤਲ (27) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਨਾਨੀ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ 10 ਮਹੀਨੇ ਦਾ ਬੱਚਾ ਵੀ ਹੈ। ਮ੍ਰਿਤਕ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਵਿਆਹ ਤੋਂ ਬਾਅਦ ਬਹੁਤ ਤੰਗ ਪਰੇਸ਼ਾਨ ਕਰਦੇ  ਅਤੇ ਦਾਗ ਦੀ ਮੰਗ ਕਰਦੇ ਸਨ। ਇਸੇ ਪਰੇਸ਼ਾਨੀ ਤੋਂ ਦੁੱਖੀ ਹੋ ਕੇ ਜਨਾਨੀ ਨੇ ਅੱਜ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *