ਅਦਾਕਾਰਾ ਨੇਹਾ ਧੂਪੀਆ ਪੁੱਤਰ ਦੇ ਜਨਮ ਦਿਨ ਮੌਕੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

ਅੰਮ੍ਰਿਤਸਰ : ਅਦਾਕਾਰਾ ਨੇਹਾ ਧੂਪੀਆ ਅੱਜ ਆਪਣੇ ਪੁੱਤਰ ਗੁਰਿਕ ਦੇ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਪਹੁੰਚੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਅੰਗਦ ਬੇਦੀ, ਸਹੁਰਾ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਵੀ ਮੌਜੂਦ ਸਨ। ਨੇਹਾ ਨੇ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਈਆਂ ਗਈਆਂ ਯਾਦਗਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਪਵਿੱਤਰ ਪਰਿਕਰਮਾ ਦੇ ਦਰਸ਼ਨ ਕਰਨ ਉਪਰੰਤ ਮੁੱਖ ਇਮਾਰਤ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੀਸ ਪ੍ਰਾਪਤ ਕੀਤਾ ਅਤੇ ਆਪਣੇ ਪੁੱਤਰ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

 

Leave a Reply

Your email address will not be published. Required fields are marked *