ਮੁਲਤਾਨੀ ਮਾਮਲਾ: ਸੁਮੇਧ ਸੈਣੀ ਦੇ ਵਕੀਲ ਦਾ ਗਲਾ ਖ਼ਰਾਬ, ਸੁਣਵਾਈ 14 ’ਤੇ ਪਈ

ਮੁਹਾਲੀ : ਪੰਜਾਬ ਦੇ ਸੀਨੀਅਰ ਸੇਵਾਮੁਕਤ ਆਈਏਐੱਸ ਅਫ਼ਸਰ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰ ਸਖ਼ਤ ਧਰਾਵਾਂ ਤਹਿਤ ਦਰਜ ਐੱਫ਼ਆਈਆਰ ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਟਲ ਗਈ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਅੱਜ ਸਾਬਕਾ ਡੀਜੀਪੀ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਗਲਾ ਖਰਾਬ ਹੋਣ ਦੀ ਗੱਲ ਕਰਕੇ ਅਦਾਲਤ ਤੋਂ ਸਮਾਂ ਮੰਗਿਆ ਗਿਆ। ਅਦਾਲਤ ਨੇ ਕੇਸ ਦੀ ਸੁਣਵਾਈ 14 ਅਕਤੂਬਰ ‘ਤੇ ਪਾ ਦਿੱਤੀ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਕੇਸ ਦੀ ਸੁਣਵਾਈ ਦੌਰਾਨ ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਪਣਾ ਜਵਾਬ ਦਾਖਲ ਨਾ ਕੀਤੇ ਜਾਣ ਕਾਰਨ ਕੇਸ ਦੀ ਸੁਣਵਾਈ 14 ਅਕਤੂਬਰ ‘ਤੇ ਅੱਗੇ ਪਾ ਦਿੱਤੀ ਹੈ।

Leave a Reply

Your email address will not be published. Required fields are marked *