ਦੇਵੀਦਾਸਪੁਰਾ ਰੇਲ ਟਰੈਕ ’ਤੇ ਬੈਠੇ ਕਿਸਾਨਾਂ ਨੇ ਕਿਹਾ ਪੰਜਾਬ ਸਰਕਾਰ ਜਾਣਬੁੱਝ ਕੇ ਬਿਜਲੀ ਕੱਟ ਲਗਾ ਰਹੀ ਹੈ

ਜੰਡਿਆਲਾ ਗੁਰੂ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦੇਵੀਦਾਸਪੁਰਾ ਰੇਲ ਟਰੈਕ ਉੱਪਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 17ਵੇਂ ਦਿਨ ਵੀ ਜਾਰੀ ਰਿਹਾ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕੈਪਟਨ ਸਰਕਾਰ ਪ੍ਰਚਾਰ ਮਾਧਿਅਮ ਰਾਹੀਂ ਮੁੱਦਿਆਂ ਦਾ ਦੁਰਪ੍ਰਚਾਰ ਕਿਸਾਨਾਂ ਖਿਲਾਫ਼ ਕਰ ਰਹੀ ਹੈ। ਆਗੂਆਂ ਕਿਹਾ ਬਿਜਲੀ ਦੇ ਕੱਟ ਵੀ ਜਾਣ-ਬੁਝ ਕੇ ਲਗਾਏ ਜਾ ਰਹੇ ਹਨ। ਦੇਵੀਦਾਸਪੁਰਾ ਰੇਲਵੇ ਟਰੈਕ ਉੱਪਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕਿਹਾ ਜ਼ਰੂਰੀ ਵਸਤਾਂ ਦੀ ਘਾਟ ਤੇ ਡੀਏਪੀ ਖਾਦ ਆਦ ਹੋਰ ਜ਼ਰੂਰੀ ਵਸਤੂਆਂ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਕਿਸਾਨ ਆਗੂਆਂ ਨੇ ਕਿਹਾ ਅਗਲੇ ਅੰਦੋਲਨ ਬਾਰੇ ਆਉਂਦੇ ਭਲਕੇ ਬਾਅਦ ਦੁਪਹਿਰ 2 ਵਜੇ ਐਲਾਨ ਕੀਤਾ ਜਾਵੇਗਾ। ਆਗੂਆਂ ਕਿਹਾ ਪਰਾਲੀ ਵਾਲੇ ਮੁੱਦੇ ’ਤੇ ਕੈਪਟਨ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ। ਮੋਦੀ ਸਰਕਾਰ ਕਿਸਾਨਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਲਗਾਤਾਰ ਕਰ ਰਹੀ ਹੈ। ਆਗੂਆਂ ਕਿਹਾ ਕਾਰਪੋਰੇਟ ਘਰਾਣਿਆਂ ਖਿਲਾਫ਼ ਅੰਦੋਲਨ ਤੇਜ਼ ਹੋ ਰਿਹਾ ਹੈ, ਜੋ ਸੰਘਰਸ਼ ਨੂੰ ਜਿੱਤ ਵੱਲ ਲਿਜਾਵੇਗਾ।ਇਸ ਮੌਕੇ ਧੰਨਾ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ, ਹਰਦੀਪ ਸਿੰਘ, ਅੰਗਰੇਜ ਸਿੰਘ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਬਾਜ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਰੇਸ਼ਮ ਸਿੰਘ, ਪਰਗਟ ਸਿੰਘ, ਅਮਰੀਕ ਸਿੰਘ ਅਤੇ ਜੱਸਾ ਸਿੰਘ ਨੇ ਇੱਕਠ ਨੂੰ ਸੰਬੋਧਨ ਕੀਤਾ।

ਦੋਰਾਹਾ :ਪੰਜਾਬ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ ਦੇ ਇਥੇ 10ਵੇਂ ਦਿਨ ਵੀ ਦੋਰਾਹਾ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ‘ਕਿਸਾਨ ਬਚਾਓ ਤੇ ਕਾਰਪੋਰੇਟ ਭਜਾਓ’ ਦੇ ਨਾਅਰੇ ਹੇਠ ਜੋ ਕਿਸਾਨਾਂ ਨਾਲ ਖੜੇਗਾ, ਉਹੀ ਆਗੂ ਪਿੰਡਾਂ ਵਿਚ ਵੜੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਖਿਲਾਫ਼ ਮਤਾ ਪਾਸ ਕੀਤਾ ਜਾਵੇ। ਇਸ ਮੌਕੇ ਨਿਰਮਲ ਸਿੰਘ ਬੈਨੀਪਾਲ, ਅਮਰਜੀਤ ਸਿੰਘ, ਮੇਵਾ ਸਿੰਘ, ਗੁਰਮੇਲ ਸਿੰਘ ਸਿਹੌੜਾ, ਮੁਖਤਿਆਰ ਸਿੰਘ, ਬਲਵੀਰ ਚਾਵਾ, ਜਸਵੀਰ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ ਹਰਨੇਕ ਸਿੰਘ, ਸਰਬਜੀਤ ਸਿਘ, ਬਲਵਿੰਦਰ ਸਿੰਘ, ਸਤਵਿੰਦਰ ਗਿੱਲ, ਜੰਗ ਕੱਦੋਂ, ਲਵਪ੍ਰੀਤ ਸਿੰਘ, ਦਿਲਜੀਤ ਸਿੰਘ ਤੇ ਸਿਕੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *