ਪੰਜਾਬ ‘ਚ ਮੁਕੰਮਲ ਬੰਦ ਦੀ ਤਿਆਰੀ, ਸਾਰੀਆਂ ਪ੍ਰੀਖਿਆਵਾਂ ਮੁਲਤਵੀ, ਜਾਣੋ ਹੋਰ ਵੱਡੇ ਐਲਾਨ

ਚੰਡੀਗੜ੍ਹ : ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਚਿੰਤਤ ਨਜ਼ਰ ਆ ਰਹੀ ਹੈ। ਇਸ ਦੇ ਮੱਦੇਨਜ਼ਰ ਮੰਤਰੀਆਂ ਦੀ ਮੀਟਿੰਗ ਚੱਲ ਰਹੀ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਮੰਤਰੀ ਸਮੂਹ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਭਰ ਵਿਚ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਅਗਲੇ ਹੁਕਮਾਂ ਤਕ ਸੜਕਾਂ ‘ਤੇ ਨਜ਼ਰ ਨਹੀਂ ਆਉਣਗੀਆਂ। ਸਿਰਫ਼ ਲੋਕਲ ਬੱਸਾਂ ਚੱਲਣਗੀਆਂ,ਜਿਨ੍ਹਾਂ ਵਿਚ ਇਕ ਸੀਟ ‘ਤੇ ਇਕ ਸਵਾਰੀ ਹੀ ਬੈਠੇਗੀ। ਸਿਰਫ਼ ਰਿਕਸ਼ਾ ਅਤੇ ਆਟੋ ਨੂੰ ਹੀ ਮਿਲੇਗੀ ਸੜਕਾਂ ‘ਤੇ ਚੱਲਣ ਦੀ ਮਨਜ਼ੂਰੀ।

ਕੋਰੋਨਾ ਦੇ ਵੱਧਦੇ ਫੈਲਾਅ ਨੂੰ ਦੇਖਦੇ ਹੋਏ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸਕੱਤਰੇਤ ਦੇ ਦਫਤਰਾਂ ਵਿੱਚ ਤੇ ਸਰਕਾਰੀ ਦਫ਼ਤਰਾਂ ਵਿਚ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਗਈ ਹੈ। ਸਰਕਾਰ ਲੋਕਾਂ ਨੂੰ ਘਰ ਬਿਠਾਉਣ ਲਈ ਸਖਤ ਕਦਮ ਚੁੱਕ ਰਹੀ ਹੈ। ਜਨਤਕ ਥਾਵਾਂ ‘ਤੇ 50 ਦੀ ਥਾਂ ਹੁਣ 20 ਤੋਂ ਜ਼ਿਆਦਾ ਲੋਕ ਨਹੀਂ ਇਕੱਠੇ ਹੋ ਸਕਣਗੇ।

ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਦੇ ਵੱਡੇ ਫੈਸਲਿਆਂ ਵਿਚ ਹੋਟਲ ਅਤੇ ਰੈਸਟੋਰੈਂਟ ਮੁਕੰਮਲ ਬੰਦ ਕਰ ਦਿੱਤੇ ਗਏ ਹਨ। 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਸਰਕਾਰ ਨੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ, ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਆਪਣੇ ਆਪਣੇ ਸਟੇਸ਼ਨ ਨਾ ਛੱਡਣ ਦੇ ਆਦੇਸ਼ ਦਿੱਤੇ ਹਨ।

ਭਾਵੇਂ ਕਿ ਪੰਜਾਬ ਵਿਚ ਅਜੇ ਤਕ ਸਿਰਫ ਕੋਰੋਨਾ ਵਾਇਰਸ ਦਾ ਇਕ ਮਾਮਲਾ ਹੀ ਸਾਹਮਣੇ ਆਇਆ ਹੈ ਪਰ ਗੁਆਂਢੀ ਸੂਬੇ ਹਰਿਆਣਾ ਵਿਚ ਚਾਰ ਅਤੇ ਚੰਡੀਗੜ੍ਹ ਵਿਚ ਇਕ ਕੋਰੋਨਾ ਦਾ ਕੇਸ ਪੌਜ਼ਿਟਿਵ ਆਉਣ ਨਾਲ ਪੰਜਾਬ ਸਰਕਾਰ ਜ਼ਿਆਦਾ ਚੌਕਸ ਹੋ ਗਈ ਹੈ।

ਇਸ ਮੀਟਿੰਗ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ, ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ,ਪੇਂਡੂ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿੱਖਿਆ ਮੰਤਰੀ ਵਿਜੈ ਸਿੰਗਲਾ, ਭਾਰਤ ਭੂਸ਼ਨ ਆਸ਼ੂ ਮੀਟਿੰਗ ਵਿੱਚ ਸ਼ਾਮਲ ਹਨ।

Leave a Reply

Your email address will not be published. Required fields are marked *