ਜੰਮੂ ਕਸ਼ਮੀਰ ਬਾਰੇ ਆਪਣੀ ਨੀਤੀ ’ਚ ਕੋਈ ਬਦਲਾਅ ਨਹੀਂ ਕੀਤਾ: ਅਮਰੀਕਾ

ਵਾਸ਼ਿੰਗਟਨ : ਅਮਰੀਕਾ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਬਾਰੇ ਉਸ ਦੀ ਨੀਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਜੰਮੂ-ਕਸ਼ਮੀਰ ਵਿਚ 4 ਜੀ ਇੰਟਰਨੈੱਟ ਦੀ ਸਹੂਲਤ ਬਹਾਲ ਕਰਨ ਦੇ ਕਦਮ ਦਾ ਸਵਾਗਤ ਕਰਦਿਆਂ ਮੰਤਰਾਲੇ ਦੇ ਦੱਖਣੀ ਅਤੇ ਮੱਧ ਏਸ਼ੀਆ ਬਿਊਰੋ ਦੇ ਟਵੀਟ ਦੇ ਮੱਦੇਨਜ਼ਰ ਪੱਤਰਕਾਰਾਂ ਨੂੰ ਕਿਹਾ, “ਮੈਂ ਇਹ ਸਾਫ਼ ਕਰਨਾ ਚਾਹੁੰਦਾ ਹਾਂ ਕਿ ਖੇਤਰ ਵਿਚ ਅਮਰੀਕਾ ਦੀ ਨੀਤੀ ਵਿਚ ਕੋਈ ਤਬਦੀਲੀ ਨਹੀਂ ਆਈ।’