ਪੰਜਾਬ ’ਚ ਕਰੋਨਾ ਕਾਰਨ 17 ਹੋਰ ਮੌਤਾਂ

ਚੰਡੀਗੜ੍ਹ : ਪੰਜਾਬ ’ਚ ਕਰੋਨਾਵਾਇਰਸ ਕਾਰਨ ਸੱਤ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਪਿਛਲੇ 24 ਘੰਟਿਆਂ ਦੌਰਾਨ 1,051 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ’ਚ ਹੁਣ ਤੱਕ 5,927 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸਰਗਰਮ ਕੇਸਾਂ ਦੀ ਗਿਣਤੀ ਵੱਧ ਕੇ 7,497 ਹੋ ਗਈ ਹੈ। 

ਜਲੰਧਰ :ਦੋਆਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਅਨੁਸਾਰ ਕਰੋਨਾ ਪੀੜਤ 5 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 141 ਨਵੇਂ ਪਾਜ਼ੇਟਿਵ ਕੇਸ ਆਏ ਹਨ। ਜ਼ਿਲ੍ਹੇ ਵਿੱਚ ਕੁੱਲ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 22541 ਤੱਕ ਜਾ ਪੁੱਜਾ ਹੈ। 

ਅੰਮ੍ਰਿਤਸਰ :ਕਰੋਨਾ ਕਰ ਕੇ ਰਮਿੰਦਰ ਸਿੰਘ (51) ਵਾਸੀ ਰਣਜੀਤ ਐਵੇਨਿਊ ਦੀ ਮੌਤ ਹੋ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿਚ ਕਰੋਨਾ ਕਾਰਨ 603 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ 104 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਕਰੋਨਾ ਦੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ  ਵਧ ਕੇ 572 ਹੋ ਗਈ ਹੈ।

ਨਵਾਂ ਸ਼ਹਿਰ ’ਚ ਰਾਤ ਦਾ ਕਰਫਿਊ: ਬਲਾਚੌਰ :ਸ਼ਹੀਦ ਭਗਤ ਸਿੰਘ ਨਗਰ ’ਚ ਕੋਵਿਡ-19 ਦੇ ਕੇਸਾਂ ਵਿੱਚ ਦਿਨੋਂ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਰਾਤ 11 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਪੰਜਾਬ ਸਰਕਾਰ ਵੱਲੋਂ ਐਪੀਡੀਮੈਮਿਕ ਡਿਸੀਜ਼ਿਜ਼ ਐਕਟ 1897 ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ।

ਰੈਸਟੋਰੈਂਟਾਂ, ਮਾਲਾਂ ਤੇ ਸਿਨੇਮਾ ਘਰਾਂ ’ਚ ਕੀਤੀ ਜਾਵੇਗੀ ਸਖਤੀ: ਵਿਨੀ ਮਹਾਜਨ

ਚੰਡੀਗੜ੍ਹ :ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦੀ ਸਟੇਟ ਹੈਲਥ ਰਿਸਪਾਂਸ ਐਂਡ ਪ੍ਰੋਕਿਉਰਮੈਂਟ ਕਮੇਟੀ ਨਾਲ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ ਲੋੜ ਪੈਣ ’ਤੇ ਆਉਣ ਵਾਲੇ ਦਿਨਾਂ ਵਿੱਚ ਰੈਸਟੋਰੈਂਟਾਂ, ਮਾਲਾਂ ਅਤੇ ਸਿਨੇਮਾ ਘਰਾਂ ਵਿੱਚ ਲੋਕਾਂ ਦੀ ਗਿਣਤੀ ਨੂੰ ਸੀਮਤ ਕਰਨ ਜਾਂ ਬੰਦ ਕਰਨ ਦਾ ਫ਼ੈਸਲਾ ਲਿਆ ਜਾਵੇਗਾ। 

Leave a Reply

Your email address will not be published. Required fields are marked *