ਕੈਨੇਡਾ ਪਹੁੰਚ ਕੇ ਵਿਆਹ ਤੋਂ ਮੁੱਕਰੀ ਮੰਗੇਤਰ

ਫ਼ਰੀਦਕੋਟ: ਵਿਆਹ ਕਰਵਾ ਕੇ ਕੈਨੇਡਾ ਜਾਣ ਦੇ ਸੁਫਨੇ ਦੇਖਣ ਵਾਲੇ ਨੌਜਵਾਨ ਨਾਲ ਕਥਿਤ ਤੌਰ ’ਤੇ 16 ਲੱਖ 40 ਹਜ਼ਾਰ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ।

ਫ਼ਰੀਦਕੋਟ ਪੁਲੀਸ ਨੇ ਪੀੜਤ ਨੌਜਵਾਨ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਮਗਰੋਂ ਠੱਗੀ ਮਾਰਨ ਵਾਲੀ ਲੜਕੀ ਅਤੇ ਉਸ ਦੇ ਪਰਿਵਾਰ ਖਿਲਾਫ਼ ਆਈ.ਪੀ. ਸੀ ਦੀ ਧਾਰਾ 420/120 ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਧਰਮਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸ ਨੇ ਕੈਨੇਡਾ ਜਾਣ ਲਈ ਜਸਦੀਪ ਕੌਰ ਨਾਲ ਮੰਗਣੀ ਕੀਤੀ ਸੀ ਅਤੇ 16 ਲੱਖ 40 ਹਜ਼ਾਰ ਰੁਪਏ ਖਰਚ ਕੇ ਉਸ ਨੂੰ ਕੈਨੇਡਾ ਭੇਜ ਦਿੱਤਾ ਸੀ ਪਰ ਉਸ ਨੇ ਕੈਨੇਡਾ ਜਾ ਕੇ ਉਸ ਨੂੰ ਉੱਥੇ ਨਹੀਂ ਬੁਲਾਇਆ ਅਤੇ ਵਿਆਹ ਤੋਂ ਵੀ ਇਨਕਾਰ ਕਰ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿੱਚ ਜਸਦੀਪ ਕੌਰ, ਨਵਦੀਪ ਸਿੰਘ, ਨਛੱਤਰ ਸਿੰਘ ਅਤੇ ਜਸਵਿੰਦਰ ਕੌਰ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਆਰਥਿਕ ਅਪਰਾਧ ਸ਼ਾਖਾ ਨੇ ਪੜਤਾਲ ਕੀਤੀ ਸੀ ਤੇ ਮੁੱਢਲੀ ਪੜਤਾਲ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ਾਂ ਨੂੰ ਵਾਜਬ ਮੰਨਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *