ਆਪਣੇ ਵੀ ਹੋਏ ਬੇਗਾਨੇ, ਇੰਸਪੈਕਟਰ ਦੇ ਪਰਿਵਾਰ ਨੇ ਨਹੀਂ ਲਈ ਮ੍ਰਿਤਕ ਦੇਹ, ਮਹਿਕਮੇ ਨੇ ਨਿਭਾਇਆ ਸਾਥ

ਚੰਡੀਗੜ੍ਹ – ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਨੇ ਆਪਣੇ ਵੀ ਬਗਾਨੇ ਕਰ ਦਿੱਤੇ। ਲਗਾਤਾਰ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਵਾਲੇ ਉਨ੍ਹਾਂ ਦੀ ਮ੍ਰਿਤਕ ਦੇਹ ਲੈ ਕੇ ਸਸਕਾਰ ਕਰਨ ਨੂੰ ਨਾ ਕਰ ਰਹੇ ਹਨ। ਹੁਣ ਕੋਰੋਨਾ ਪ੍ਰਭਾਵਿਤ ਨਗਰ ਨਿਗਮ ਦੇ ਸੇਵਾਮੁਕਤ ਅਧਿਕਾਰੀ ਜਸਵਿੰਦਰ ਸਿੰਘ ਦਾ ਅੰਤਿਮ ਸਸਕਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੇਰੇ 9 ਵਜੇ ਦੇ ਕਰੀਬ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਪ੍ਰਸ਼ਾਸਨ ਨੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ। ਐਸ.ਡੀ.ਐਮ ਨੇ ਪਟਵਾਰੀਆਂ ਦੀ ਦੇਖ ਰੇਖ ਹੇਠ ਰਸਮ ਨਿਭਾਈ। ਪਟਵਾਰੀਆਂ ਅਤੇ ਨਿਗਮ ਕਰਮਚਾਰੀਆਂ ਨੇ ਮ੍ਰਿਤਕ ਦੇਹ ਨੂੰ ਮੋਢਾ ਦੇਣ ਦੀ ਰਸਮ ਸਮੇਤ ਸਾਰੀ ਜ਼ਿੰਮੇਵਾਰੀ ਨਿਭਾਈ। ਜ਼ਿਕਰਯੋਗ ਹੈ ਕਿ ਰਿਟਾਇਰਡ ਕੋਰੋਨਾ ਤੋਂ ਪ੍ਰਭਾਵਿਤ ਅਧਿਕਾਰੀ ਦੀ ਸੋਮਵਾਰ ਤੜਕੇ 3.30 ਵਜੇ ਮੌਤ ਹੋ ਗਈ। ਦੂਜੇ ਪਾਸੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਕਿਸੇ ਨੇ ਉਸ ਨਾਲ ਸੰਪਰਕ ਨਹੀਂ ਕੀਤਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ ਇੱਕ ਔਰਤ ਦਾ ਸਸਕਾਰ ਲੁਧਿਆਣਾ ਵਿਚ ਅਧਿਕਾਰੀਆਂ ਨੇ ਕੀਤਾ ਕਿਉਂਕਿ ਪਰਿਵਾਰ ਨੇ ਵਾਇਰਸ ਦੇ ਸੰਕਰਮਣ ਦੇ ਡਰ ਤੋਂ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇੱਕ ਹੋਰ ਕੇਸ ਵਿਚ, ਸਸਕਾਰ ਮਾਲ ਸਟਾਫ ਵੱਲੋਂ ਕੀਤਾ ਗਿਆ ਸੀ ਕਿਉਂਕਿ ਪੂਰਾ ਪਰਿਵਾਰ ਅਲੱਗ-ਥਲੱਗ ਸੀ। ਪਿਛਲੇ ਹਫ਼ਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਤੀਜੀ ਘਟਨਾ ਵਿਚ, ਲੋਕਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਸਸਕਾਰ ਕਰਨ ਲਈ ਪਿੰਡ ਵਿਚ ਜਗ੍ਹਾ ਨਹੀਂ ਦਿੱਤੀ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਇਸ ਵਾਇਰਸ ਕਰ ਕੇ ਲੋਕ ਆਪਣਿਆਂ ਨੂੰ ਵੀ ਬੇਗਾਨੇ ਕਰ ਰਹੇ ਹਨ।

Leave a Reply

Your email address will not be published. Required fields are marked *