ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਨਲਾਈਨ ਪਹਿਲਕਦਮੀ ਨਾਲ ਸੂਬੇ ਦੀਆਂ ਮੰਡੀਆਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਮਿਲੇਗੀ। ਇਸ ਪੋਰਟਲ ਵਿੱਚ ਸ਼ਾਮਲ ਕਿਸਾਨ ਅਤੇ ਆੜ੍ਹਤੀ ਨੂੰ ਇਕ ਪਾਰਦਰਸ਼ੀ ਅਤੇ ਤੇਜ਼ ਪ੍ਰਕਿਰਿਆ ਰਾਹੀਂ ਅਸਾਸਿਆਂ ਦੀ ਖਰੀਦ ਦਾ ਮੌਕਾ ਮਿਲੇਗਾ। ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਮਹੀਨਾਵਾਰ ਈ-ਨਿਲਾਮੀ ਦੀ ਇਕ ਸਾਲ ਲਈ ਜਾਰੀ ਸਮਾਂ-ਸਾਰਣੀ ਅਨੁਸਾਰ 2,302 ਪਲਾਟਾਂ ਦੀ ਈ-ਨਿਲਾਮੀ 9 ਜੁਲਾਈ, 2021 ਤੋਂ ਸ਼ੁਰੂ ਹੋਵੇਗੀ। ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਈ-ਨਿਲਾਮੀ ਨਾਲ ਵਿਭਾਗਾਂ ਦੇ ਲਾਗਤ ਖ਼ਰਚੇ ਵੀ ਘਟਣਗੇ। ਸਕੱਤਰ ਮੰਡੀ ਬੋਰਡ ਰਵੀ ਭਗਤ ਨੇ ਦੱਸਿਆ ਕਿ ਮੰਡੀ ਬੋਰਡ ਦੇ 22,026 ਪਲਾਟਾਂ ਵਿੱਚੋਂ 9902 ਦੀ ਵਿਕਰੀ ਨਾਲ ਸੂਬੇ ਨੂੰ 905 ਕਰੋੜ ਰੁਪਏ ਦੀ ਆਮਦਨ ਹੋਈ ਹੈ ਅਤੇ 12,124 ਪਲਾਟ ਅਜੇ ਅਣ-ਵਿਕੇ ਹਨ। 

ਸਿਸਵਾਂ ਤੇ ਹਰੀਕੇ ’ਚ ਈਕੋ-ਟੂਰਜ਼ਿਮ ਦੀ ਸੰਭਾਵਨਾ ਤਲਾਸ਼ੀ ਜਾਵੇ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਸੂਬੇ ਦੇ ਕੁਦਰਤੀ ਮੌਸਮ ਅਤੇ ਅਸਲ ਨਿਵਾਸ ਨੂੰ ਧਿਆਨ ਵਿੱਚ ਰੱਖਦਿਆਂ ਅਸਲ ਬਨਸਪਤੀ ਅਤੇ ਜੀਵ-ਜੰਤੂਆਂ ਨੂੰ ਮੁੜ ਸੁਰਜੀਤ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਈਕੋ-ਟੂਰਜ਼ਿਮ ਦੀਆਂ ਸੰਭਾਵਨਾ ਦੀ ਪੂਰੀ ਤਰ੍ਹਾਂ ਪੜਚੋਲ ਕਰਨ ਲਈ ਆਖਦਿਆਂ ਕਿਹਾ ਕਿ ਸਿਸਵਾਂ ਤੇ ਹਰੀਕੇ ਨੂੰ ਉੱਤਰੀ ਭਾਰਤ ਵਿੱਚ ਇਸ ਦੇ ਤਰਜੀਹੀ ਸਥਾਨਾਂ ਵਜੋਂ ਵਿਕਸਤ ਕਰਨ ਲਈ ਠੋਸ ਯਤਨ ਕਰਨੇ ਚਾਹੀਦੇ ਹਨ। 

Leave a Reply

Your email address will not be published. Required fields are marked *