ਮਨਪ੍ਰੀਤ ਬਾਦਲ ਦੇ ਸਮਾਗਮ ਦਾ ਜ਼ਬਰਦਸਤ ਵਿਰੋਧ,ਹਿਰਾਸਤ ’ਚ ਲਏ ਕਈ ਕਿਸਾਨ

ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ  ਮੈਂਬਰ ਜਗਦੇਵ ਸਿੰਘ ਜੋਗੇਵਾਲਾ, ਮੋਠੂ ਸਿੰਘ ਕੋਟੜਾ, ਅਮਰੀਕ ਸਿੰਘ ਸਿਵੀਆਂ ਅਤੇ ਅਜੈਪਾਲ ਸਿੰਘ ਘੁੱਦਾ ਦੀ ਅਗਵਾਈ ਵਿੱਚ ਕਿਸਾਨ ਵੱਲੋਂ ਡਿਊਨਜ ਅਤੇ ਦਾਦੀ ਪੋਤੀ ਪਾਰਕ ਵਿਚ ਮਨਪ੍ਰੀਤ ਬਾਦਲ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲੀਸ  ਨੇ ਕਿਸਾਨਾਂ ਨਾਲ ਧੱਕਾ ਮੁੱਕੀ ਵੀ ਕੀਤੀ। ਕਿਸਾਨਾਂ ਨੇ ਹਿਰਾਸਤ ’ਚ ਲਏ ਹੋਏ ਕੁੱਝ ਕਿਸਾਨਾਂ ਨੂੰ ਬੱਸਾਂ ਵਿੱਚੋਂ ਛੁਡਵਾ ਲਿਆ। ਕਿਸਾਨਾਂ ਦੇ ਸ਼ਹਿਰ ਵਿਚ ਵਿਰੋਧ ਦੌਰਾਨ ਤਲਵੰਡੀ ਸਾਬੋ ਹਲਕੇ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਘਿਰ ਗਏ ਜਿੱਥੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਹਲਕਾ ਰਾਮਪੁਰਾ  ਤੋਂ  ਗੁਰਪ੍ਰੀਤ ਸਿੰਘ ਕਾਂਗੜ ਦੇ ਲੜਕਾ ਕਾਂਗਰਸ ਦੇ ਵਿਕਾਸ ਦਾ ਪ੍ਰਚਾਰ ਕਰਨ ਪਹੁੰਚਿਆ ਸੀ ਉਨਾਂ ਦਾ ਵੀ ਪਿੰਡ ਕੇਸਰ ਸਿੰਘ ਵਾਲਾ ਵਿਖੇ ਕਿਸਾਨ ਆਗੂ ਜਸਪਾਲ ਸਿੰਘ ਕੋਠਾ ਗੁਰੂ ਅਤੇ ਅਵਤਾਰ ਸਿੰਘ ਪੂਹਲਾ ਦੀ ਅਗਵਾਈ ਵਿੱਚ ਘਿਰਾਓ  ਕੀਤਾ ਗਿਆ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਮਜਦੂਰਾਂ ਨੂੰ ਫਸਲਾਂ ਦੇ ਖਰਾਬੇ ਦਾ ਪੂਰਾ ਮੁਆਵਜ਼ਾ  ਨਹੀਂ ਦਿੱਤਾ ਜਾਂਦਾ ਓਨਾ ਚਿਰ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਕਾਂਗਰਸ ਦੇ ਅਹੁਦੇਦਾਰਾਂ ਦਾ ਪਿੰਡਾਂ ਤੇ ਸ਼ਹਿਰਾਂ ਵਿੱਚ ਸਖਤ ਵਿਰੋਧ ਕੀਤਾ ਜਾਵੇਗਾ ।

Leave a Reply

Your email address will not be published. Required fields are marked *