ਤੇਲੰਗਾਨਾ ਸਰਕਾਰ ਦਾ ਵੱਡਾ ਐਲਾਨ, ਅੰਦੋਲਨ ‘ਚ ਮਰਨ ਵਾਲੇ ਕਿਸਾਨ ਪਰਿਵਾਰਾਂ ਨੂੰ ਮਿਲਣਗੇ 3-3 ਲੱਖ ਰੁਪਏ

ਹੈਦਰਾਬਾਦ – ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਸੀ.ਆਰ. ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੇ.ਸੀ.ਆਰ. ਨੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ 750 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੇ.ਸੀ.ਆਰ. ਨੇ ਇਹ ਐਲਾਨ ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਕੀਤਾ। ਉਨ੍ਹਾਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦੇ ਨਾਲ-ਨਾਲ ਕੇਂਦਰ ਤੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਵੀ ਅਪੀਲ ਕੀਤੀ।
