ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, ਆਮ ਬਜਟ ਪਹਿਲੀ ਫਰਵਰੀ ਨੂੰ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 8 ਅਪਰੈਲ ਨੂੰ ਸਮਾਪਤ ਹੋਵੇਗਾ। ਸੂਤਰਾਂ ਨੇ ਸ਼ੁੱਕਰਵਾਰ ਨੂੰ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਹਿੱਸਾ 11 ਫਰਵਰੀ ਨੂੰ ਸਮਾਪਤ ਹੋਵੇਗਾ। ਇਕ ਮਹੀਨੇ ਦੀ ਛੁੱਟੀ ਤੋਂ ਬਾਅਦ ਸੈਸ਼ਨ ਦਾ ਦੂਜਾ ਭਾਗ 14 ਮਾਰਚ ਤੋਂ ਸ਼ੁਰੂ ਹੋ ਕੇ 8 ਅਪਰੈਲ ਨੂੰ ਸਮਾਪਤ ਹੋਵੇਗਾ।

Leave a Reply

Your email address will not be published. Required fields are marked *