ਸਾਰੇ ਨਿਊਜ਼ ਚੈਨਲਾਂ ਨੂੰ CEO ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ : ਮੁੱਖ ਚੋਣ ਅਫਸਰ ਪੰਜਾਬ ਨੇ ਸਾਰੇ ਨਿਊਜ਼ ਚੈਨਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਨਵੀਆਂ ਹਦਾਇਤਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ ਵੱਖ ਸਿਆਸੀ ਪਾਰਟੀਆਂ/ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਦਾ ਪ੍ਰਸਾਰਣ ਕਰਨ ਤੋਂ ਪਹਿਲਾਂ ਸਬੰਧਤ ਇਸ਼ਤਿਹਾਰ ਬਾਰੇ ਸੂਬਾ ਪੱਧਰੀ ਐਮਸੀਐਮਸੀ/ਜ਼ਿਲ੍ਹ ਪੱਧਰੀ ਐਮਸੀਐਮਸੀ ਪਾਸੋਂ ਜਾਰੀ ਸਰਟੀਫਿਕੇਟ ਦੇਖਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਸਕਰੀਨ ’ਤੇ ਪ੍ਰਦਰਸ਼ਿਤ ਹੋਣ ਵਾਲੇ ਇਸ਼ਤਿਹਾਰਾਂ ਉਪਰ ਮੋਟੇ ਅੱਖਰਾਂ ਵਿਚ ਏਡੀਵੀਟੀ ਲਿਖਿਆ ਹੋਣਾ ਲਾਜ਼ਮੀ ਹੈ।

Leave a Reply

Your email address will not be published. Required fields are marked *