ਭਾਰਤ ’ਚ ਕਰੋਨਾ ਦੇ 271202 ਨਵੇਂ ਮਾਮਲੇ ਤੇ 314 ਮੌਤਾਂ

ਨਵੀਂ ਦਿੱਲੀ: ਦੇਸ਼ ‘ਚ ਕੋਵਿਡ-19 ਦੇ 271202 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ‘ਚ ਕਰੋਨਾ ਦੇ ਕੁੱਲ ਮਾਮਲੇ ਵਧ ਕੇ 3,71,22,164 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ ਨੂੰ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਇਨ੍ਹਾਂ ਵਿੱਚ ਓਮੀਕਰੋਨ ਦੇ 7,743 ਮਾਮਲੇ ਸ਼ਾਮਲ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਓਮੀਕਰੋਨ ਦੇ 1,702 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਦੇ ਸਵੇਰੇ 8 ਵਜੇ ਤੱਕ ਦੇ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 314 ਮਰੀਜ਼ਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,86,066 ਹੋ ਗਈ ਹੈ। 

Leave a Reply

Your email address will not be published. Required fields are marked *